ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਨੌਜਵਾਨ ਨਵਦੀਪ ਸਿੰਘ (20) ਪੁੱਤਰ ਜਸਪਾਲ ਸਿੰਘ ਦੀ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨਵਦੀਪ ਬਾਕਸਿੰਗ ਦਾ ਚੰਗਾ ਖਿਡਾਰੀ ਹੋਣ ਕਰ ਕੇ ਨੈਸ਼ਨਲ ਪੱਧਰ ਤੱਕ ਖੇਡ ਚੁੱਕਿਆ ਸੀ।
ਸਕੂਲ ਮਾਨਸਾ ਦੇ ਨਜ਼ਦੀਕ ਉਸ ਦੀ ਮ੍ਰਿਤਕ ਦੇਹ ਮਿਲੀ ਹੈ। ਮੁਹੱਲਾ ਵਾਸੀ ਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਾਰਡ 'ਚ ਸ਼ਰੇਆਮ ਨਸ਼ਾ ਵਿਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਵੀ ਓਵਰਡੋਜ਼ ਨਾਲ ਹੋਈ ਹੈ। ਥਾਣਾ ਮੁਖੀ ਗੁਰਤੇਜ ਸਿੰਘ ਮਾਨਖੇੜਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਉੱਧਰ ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਦੋਸ਼ ਲਗਾਇਆ ਕਿ ਸ਼ਹਿਰ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਖ਼ਾਮੋਸ਼ ਹੈ।