ਚੰਡੀਗੜ੍ਹ 10 ਮਈ (ਸੰਦੀਪ ਕੁਮਾਰ ਮਾਹਨਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਈਡੀ ਨੇ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ, ਜਿਸ ’ਤੇ ਅਦਾਲਤ ਨੇ ਸੰਜੀਵ ਅਰੋੜਾ ਨੂੰ 7 ਦਿਨਾਂ ਲਈ ਈਡੀ ਰਿਮਾਂਡ ’ਤੇ ਭੇਜ ਦਿੱਤਾ।
ਈਡੀ ਵਲੋਂ ਮਨੀ ਲਾਂਡਰਿੰਗ, ਕਥਿਤ ਫਰਜ਼ੀ ਜੀਐਸਟੀ ਬਿਲਿੰਗ ਅਤੇ ਆਰਥਿਕ ਲੈਣ-ਦੇਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਵੀ ਹਲਚਲ ਤੇਜ਼ ਹੋ ਗਈ ਹੈ।