25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਲੁਧਿਆਣਾ 'ਚ ਆਮ ਆਦਮੀ ਪਾਰਟੀ ਤੇ ਬੀਜੇਪੀ ਦੇ ਵਰਕਰ ਹੋਏ ਆਹਮੋ ਸਾਹਮਣੇ

ਲੁਧਿਆਣਾ, 10 ਮਈ (ਰੂਪੇਸ਼ ਕੁਮਾਰ)- ਲੁਧਿਆਣਾ ਵਿਚ ਬੀਜੇਪੀ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ...

ਅਜੀਤ ਡੈਸਕ 10-05-2026

ਲੁਧਿਆਣਾ, 10 ਮਈ (ਰੂਪੇਸ਼ ਕੁਮਾਰ)- ਲੁਧਿਆਣਾ ਵਿਚ ਬੀਜੇਪੀ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਭਾਰੀ ਸੰਖਿਆ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਹਨਾਂ ਵਲੋਂ ਈਡੀ ਵਲੋਂ ਸੰਜੀਵ ਅਰੋੜਾ ਤੇ ਕੀਤੀ ਗਈ ਕਾਰਵਾਈ ਦਾ ਵਿਰੋਧ ਜਤਾਇਆ ਜਾ ਰਿਹਾ ਸੀ।

ਇਸ ਦੌਰਾਨ ਬੀਜੇਪੀ ਵਰਕਰਾਂ ਵਲੋਂ ਵੀ ਉਹਨਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ। ਇਸ ਦੋਰਾਨ ਪਾਰਟੀ ਦੇ ਦੋਨੇਂ ਵਰਕਰ ਆਹਮੋ-ਸਾਹਮਣੇ ਹੋ ਗਏ। ਮੌਕੇ ਤੇ ਮੌਜੂਦ ਪੁਲਿਸ ਵਲੋਂ ਦੋਹਾਂ ਹੀ ਪੱਖਾਂ ਨੂੰ ਰੋਕਿਆ ਗਿਆ।

ਪਿਛਲੀ ਖ਼ਬਰ ਜਲੰਧਰ ਵਿਚ ‘ਆਪ’ ਵਲੋਂ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਪ੍ਰਦਰਸ਼ਨ ਅਗਲੀ ਖ਼ਬਰ ਮੈਂ ਕਦੇ ਵੀ ਜਨਤਕ ਪੈਸੇ ਦੇ ਇਕ ਰੁਪਏ ਦੀ ਵੀ ਦੁਰਵਰਤੋਂ ਨਹੀਂ ਕਰਾਂਗਾ- ਵਿਜੇ ਥਲਾਪਤੀ