ਦਿੱਲੀ, 10 ਮਈ- ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਐਕਸ ਤੇ ਲਿਖਦਿਆ ਭਾਜਪਾ ਤੇ ਤਨਜ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਵਿਚ ਹੀ ਵਿਅਕਤੀ ਦਾ ਕਿਰਦਾਰ ਸਾਹਮਣੇ ਆਉਂਦਾ ਹੈ।
ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਨਾਲੋਂ ਜੇਲ੍ਹ ਜਾਣਾ ਪਸੰਦ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਸਲਾਮ ਹੈ।