24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਲਿਫਟਿੰਗ ਸੰਬੰਧੀ ਆ ਰਹੀ ਮੁਸ਼ਕਿਲ ਤੋਂ ਬਾਅਦ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਲੋਂ ਦਾਣਾ ਮੰਡੀ ਅਟਾਰੀ ਦਾ ਦੌਰਾ

ਅਟਾਰੀ (ਅੰਮ੍ਰਿਤਸਰ), 10 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੀ ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਲਿਫਟਿੰਗ ਨੂੰ ਲੈ ਕੇ ਆ ਰਹੀ ਮੁਸ਼ਕਿਲ...

ਅਜੀਤ ਡੈਸਕ 10-05-2026

ਅਟਾਰੀ (ਅੰਮ੍ਰਿਤਸਰ), 10 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੀ ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਲਿਫਟਿੰਗ ਨੂੰ ਲੈ ਕੇ ਆ ਰਹੀ ਮੁਸ਼ਕਿਲ ਨੂੰ ਦੇਖਦੇ ਹੋਏ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸਰਜਾ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਅਨਾਜ ਮੰਡੀ ਅਟਾਰੀ ਦਾ ਦੌਰਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਆੜ੍ਹਤੀਆ ਐਸੋਸੀਏਸ਼ਨ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਅਨਾਜ ਮੰਡੀ ਅਟਾਰੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਸ਼ਹੂਰਾ ਵਲੋਂ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮਨਜਿੰਦਰ ਸਿੰਘ ਸਰਜਾ ਨੇ ਸਾਥੀਆਂ ਸਮੇਤ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ। ਪ੍ਰਧਾਨ ਸਰਜਾ ਨੇ ਵਿਸ਼ਵਾਸ ਦਵਾਇਆ ਹੈ ਕਿ ਜਲਦੀ ਹੀ ਦਾਣਾ ਮੰਡੀ ਅਟਾਰੀ ਵਿਚੋਂ ਲਿਫਟਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਅਟਾਰੀ ਦਾਣਾ ਮੰਡੀ ਵਿਚੋਂ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ਵਿਚ ਬਣਗੀਆਂ 835 ਕਰੋੜ ਦੀਆਂ ਸੜਕਾਂ - ਸੰਤ ਸੀਚੇਵਾ... ਅਗਲੀ ਖ਼ਬਰ ਆਈਪੀਐਲ 2026 : ਲਖਨਊ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਟੀਚਾ