ਸੁਲਤਾਨਪੁਰ ਲੋਧੀ (ਕਪੂਰਥਲਾ), 10 ਮਈ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ਵਿਚ 835 ਕਰੋੜ ਦੀ ਲਾਗਤ ਨਾਲ ਸੜਕਾਂ ਬਣਨਗੀਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਹ ਸੜਕਾਂ ਬਣਨੀਆਂ ਸਨ ਅਤੇ ਟੈਂਡਰ ਵੀ ਲੱਗ ਚੁੱਕੇ ਸਨ, ਪਰ ਅਚਾਨਕ ਕੇਂਦਰ ਵਲੋਂ ਜਾਰੀ ਕੀਤੇ ਇਕ ਪੱਤਰ ਕਾਰਨ ਇਨ੍ਹਾਂ ਸੜਕਾਂ 'ਤੇ ਰੋਕ ਲੱਗ ਗਈ ਸੀ। ਹੁਣ ਇਹ ਰੋਕ ਹਟਾ ਦਿੱਤੀ ਗਈ ਹੈ। ਸਾਰੇ ਦੇਸ਼ ਵਿਚ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਤਹਿਤ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਦੇ ਕੰਮਾਂ ਦੀ ਪ੍ਰਵਾਨਗੀ ਅਤੇ ਟੈਂਡਰ 72 ਦਿਨਾਂ ਵਿਚ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਤੇ ਨਾਲ ਹੀ ਇਹ ਹਦਾਇਤ ਵੀ ਕੀਤੀ ਗਈ ਕਿ ਇਹ ਕੰਮ ਕਿਸੇ ਵੀ ਸਥਿਤੀ ਵਿਚ 30 ਸਤੰਬਰ 2026 ਤੋਂ ਲੇਟ ਨਹੀਂ ਹੋਣੇ ਚਾਹੀਦੇ। ਉਨ੍ਹਾਂ ਦੱਸਿਆ ਕਿ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਪੱਤਰ ਰਾਹੀ ਦੱਸਿਆ ਕਿ ਸਮੁੱਚੇ ਦੇਸ਼ ਦੇ 28 ਸੂਬਿਆਂ ਤੇ ਕੇਂਦਰ ਸ਼ਾਸ਼ਿਤ ਰਾਜਾਂ ਵਿਚ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਤਹਿਤ 6215.23 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਪੱਤਰ ਵਿਚ ਦੱਸਿਆ ਕਿ ਮੈਦਾਨੀ ਇਲਾਕਿਆਂ ਵਿਚ ਸੜਕਾਂ ਤੇ ਪੁਲਾਂ ਦਾ ਨਿਰਮਾਣ ਮਾਰਚ 2028 ਤੋਂ ਤੱਕ ਕੀਤਾ ਜਾਣਾ ਹੈ ਜਦ ਕਿ ਪਹਾੜੀ ਇਲਾਕਿਆਂ ਵਿਚ ਸੜਕਾਂ ਦਾ ਨਿਰਮਾਣ ਮਾਰਚ 2028 ਤੋਂ ਪਹਿਲਾਂ-ਪਹਿਲਾਂ ਕੀਤਾ ਜਾਣਾ ਹੈ। ਪਹਾੜੀ ਇਲਾਕਿਆਂ ਵਿਚ ਪੁਲਾਂ ਦਾ ਨਿਰਮਾਣ ਮਾਰਚ 2029 ਤੱਕ ਹਰ ਹਾਲ ਵਿਚ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਸੰਤ ਸੀਚੇਵਾਲ ਨੇ ਦੱਸਿਆ ਕਿ ਲੰਘੇ ਬੱਜਟ ਇਜਲਾਸ ਦੌਰਾਨ ਉਨ੍ਹਾਂ ਨੇ 12 ਮਾਰਚ ਨੂੰ ਸੰਸਦ ਵਿਚ ਇਹ ਮੁੱਦਾ ਉਠਾਇਆ ਸੀ ਕਿ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਤਹਿਤ ਪੰਜਾਬ ਦੀਆਂ 64 ਸੜਕਾਂ ਬਣਾਈਆਂ ਜਾਣੀਆਂ ਸਨ ਜਿਨ੍ਹਾਂ ਦੀ ਲੰਬਾਈ ਲਗਭੱਗ 628 ਕਿਲੋਮੀਟਰ ਤੋਂ ਵੱਧ ਹੈ। ਇਸੇ ਤਰ੍ਹਾਂ 38 ਪੁਲਾਂ ਦਾ ਨਿਰਮਾਣ ਵੀ ਹੋਣਾ ਸੀ।ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਵਲੋਂ ਰੋਕ ਹਟਾਏ ਜਾਣ ਤੋਂ ਬਾਅਦ ਇਨ੍ਹਾਂ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਦਾ ਰਾਹ ਪੱਧਰ ਹੋ ਗਿਆ ਹੈ।ਜਲੰਧਰ ਜ਼ਿਲ੍ਹੇ ਦੀਆਂ ਜਿਹੜੀਆਂ ਸੱਤ ਸੜਕਾਂ ਦਾ ਨਿਰਮਾਣ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਤਹਿਤ ਹੋਣਾ ਹੈ, ਉਨ੍ਹਾਂ ਵਿੱਚ ਸਮਰਾਏ ਤੋਂ ਬੁੰਢਾਲਾ, ਮਹਿਤਪੁਰ ਪਰਜ਼ੀਆਂ ਰੋਡ ਤੋਂ ਸ਼ਾਹਕੋਟ ਵਾਇਆ ਮੰਡਿਆਲਾ ਪੰਡੋਰੀ ਭੁੱਲਰ, ਸ਼ਾਹਕੋਟ ਮਲਸੀਆਂ ਰੋਡ ਤੋਂ ਪਰਜ਼ੀਆਂ ਕਲਾਂ ਵਾਇਆ ਗੋਬਿੰਦ ਨਗਰ, ਢੰਡੋਵਾਲ, ਕੰਨੀਆ ਖੁਰਦ, ਲੋਹੀਆਂ ਪੂਨੀਆਂ ਰੋਡ ਤੋਂ ਲੋਹੀਆਂ ਮਖੂ ਰੋਡ ਵਾਇਆ ਮਹਿਰਾਜਵਾਲਾ ਮੰਡੀ, ਨਲ, ਮਾਣਕ ਅਤੇ ਰੂਪੇਵਾਲ ਤੋਂ ਤਲਵੰਡੀ ਮਾਧੋ ਵਾਇਆ ਰਾਈਵਾਲ ਦੋਨਾ ਸ਼ਾਮਿਲ ਹਨ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ਵਿਚ ਬਣਗੀਆਂ 835 ਕਰੋੜ ਦੀਆਂ ਸੜਕਾਂ - ਸੰਤ ਸੀਚੇਵਾਲ
ਸੁਲਤਾਨਪੁਰ ਲੋਧੀ (ਕਪੂਰਥਲਾ), 10 ਮਈ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮਿਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ਵਿਚ...
ਅਜੀਤ ਡੈਸਕ
10-05-2026