23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਸਰਕਾਰ 13 ਮਈ ਨੂੰ ਕਰੇਗੀ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ‘ਆਨਲਾਈਨ ਮੀਟਿੰਗ’ ਦਾ ਆਯੋਜਨ

ਚੰਡੀਗੜ੍ਹ, 11 ਮਈ- ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨਾਲ ਸੰਬੰਧ ਮਜ਼ਬੂਤ ​​ਕਰਨ ਲਈ ਮਾਨ ਸਰਕਾਰ ਵਲੋਂ ਮਹੱਤਵਪੂਰਨ ਪਹਿਲਕਦਮੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ 13 ਮਈ ਨੂੰ....

ਅਜੀਤ ਡੈਸਕ 11-05-2026

ਚੰਡੀਗੜ੍ਹ, 11 ਮਈ- ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨਾਲ ਸੰਬੰਧ ਮਜ਼ਬੂਤ ​​ਕਰਨ ਲਈ ਮਾਨ ਸਰਕਾਰ ਵਲੋਂ ਮਹੱਤਵਪੂਰਨ ਪਹਿਲਕਦਮੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ 13 ਮਈ ਨੂੰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਲਈ ਇਕ ਵਿਸ਼ੇਸ਼ "ਆਨਲਾਈਨ ਮੀਟਿੰਗ" ਦਾ ਆਯੋਜਨ ਕਰੇਗੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ। ਇਸ ਦੌਰਾਨ ਸੰਬੰਧਿਤ ਵਿਭਾਗਾਂ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਜਾਣਗੇ। ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਈ.ਮੇਲ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੱਲ ਕੀਤੀਆਂ ਜਾਣਗੀਆਂ। ਭਗਵੰਤ ਮਾਨ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।

ਪਿਛਲੀ ਖ਼ਬਰ ਪਿਓ ਵਲੋਂ ਪੁੱਤ ਨੂੰ ਗੋਲੀ ਮਾਰਨ ਉਪਰੰਤ ਖੁਦ ਵੀ ਖ਼ੁਦਕੁਸ਼ੀ ਅਗਲੀ ਖ਼ਬਰ ਔਰਤ ਦਾ ਮਨੀਲਾ 'ਚ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ