ਅਜਨਾਲਾ, ਢਿੱਲਵਾਂ, ਨਡਾਲਾ 11 ਮਈ (ਢਿੱਲੋਂ,ਪ੍ਰਵੀਨ,ਰਘਬਿੰਦਰ)- ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਬੀਤੀ ਦੇਰ ਰਾਤ ਅਜਨਾਲਾ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿਚ ਪਏ ਤੇਜ਼ ਮੀਂਹ, ਹਨੇਰੀ ਅਤੇ ਝੱਖੜ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਈ ਥਾਵਾਂ ’ਤੇ ਸੜਕਾਂ ਵਿਚਕਾਰ ਰੁੱਖ ਡਿੱਗਣ ਨਾਲ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਲ੍ਹਾ ਕਪੂਰਥਲਾ ਦੇ ਢਿੱਲਵਾਂ ਵਿਖੇ 132 ਕੇ. ਵੀ. ਸਬ-ਡਵੀਜ਼ਨ ਢਿਲਵਾਂ ਅਧੀਨ ਆਉਂਦੇ ਖੇਤਰਾਂ ਵਿਚ ਬਿਜਲੀ ਦੇ ਪੋਲ ਟੁੱਟਣ ਨਾਲ ਜਿਥੇ ਬਿਜਲੀ ਸਪਲਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ, ਉੱਥੇ ਇਸ ਤੇਜ਼ ਝੱਖੜ ਨਾਲ ਪਾਵਰਕਾਮ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ।
ਕਪਰੂਥਲਾ ਦੇ ਨਡਾਲਾ ਢਿੱਲਵਾ ਸੜਕ ਅਤੇ ਹੋਰ ਇਲਾਕਿਆਂ ’ਚ ਵੱਡੇ ਪੱਧਰ ’ਤੇ ਦਰਖਤਾਂ ਦਾ ਨੁਕਸਾਨ ਹੋਇਆ ਹੈ।
ਤੇਜ਼ ਹਵਾਵਾਂ ਕਾਰਨ ਸੜਕਾਂ ਦੇ ਕਿਨਾਰੇ ਖੜ੍ਹੇ ਦਰੱਖਤ ਟੁੱਟ ਕੇ ਸੜਕਾਂ ਉੱਪਰ ਆ ਡਿੱਗੇ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।ਕਈ ਥਾਵਾਂ ’ਤੇ ਦਰੱਖਤ ਡਿੱਗਣ ਕਾਰਣ ਰਸਤੇ ਪੂਰੀ ਤਰ੍ਹਾਂ ਬੰਦ ਹੋ ਗਏ।