23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹਿਮਾਚਲ ’ਚ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ

ਸ਼ਿਮਲਾ, 11 ਮਈ - ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ 'ਤੇ ਹੋਏ ਇਕ ਸੜਕ ਹਾਦਸੇ ਵਿਚ ਗੁਜਰਾਤ ਦੇ ਛੇ ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਗੰਭੀਰ ਜ਼ਖਮੀ....

ਅਜੀਤ ਡੈਸਕ 11-05-2026

ਸ਼ਿਮਲਾ, 11 ਮਈ - ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ 'ਤੇ ਹੋਏ ਇਕ ਸੜਕ ਹਾਦਸੇ ਵਿਚ ਗੁਜਰਾਤ ਦੇ ਛੇ ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਟਾਂਡਾ ਮੈਡੀਕਲ ਕਾਲਜ, ਕਾਂਗੜਾ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੇ ਅਨੁਸਾਰ ਹਾਦਸਾਗ੍ਰਸਤ ਇਨੋਵਾ ਕ੍ਰਿਸਟਾ ਕਾਰ ਗੁਜਰਾਤ ਦੇ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ। ਉਹ ਮਨਾਲੀ ਤੋਂ ਡਲਹੌਜ਼ੀ ਜਾ ਰਹੇ ਸਨ। ਹਾਦਸੇ ਸਮੇਂ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ਸੀ। ਡਰਾਈਵਰ ਸਮੇਤ ਕੁੱਲ 10 ਲੋਕ ਕਾਰ ਵਿਚ ਸਵਾਰ ਸਨ।

ਚੰਬਾ ਦੇ ਐਸ.ਪੀ. ਵਿਜੇ ਕੁਮਾਰ ਸਕਲਾਨੀ ਨੇ ਦੱਸਿਆ ਕਿ ਹਾਦਸੇ ਵਿਚ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰਾਂ ਦੇ ਸਿਰ ਵਿਚ ਸੱਟਾਂ ਲੱਗੀਆਂ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਖੱਡ ਵਿਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਤੇਜ਼ ਮੀਂਹ, ਹਨੇਰੀ ਅਤੇ ਝੱਖੜ ਨੇ ਲੋਕਾਂ ਦੀਆਂ ਵਧਾਈਆਂ ਮੁਸ਼ਕਿਲਾਂ, ਬਿਜਲੀ ਹੋਈ ਗੁੱਲ ਅਗਲੀ ਖ਼ਬਰ ਅੱਜ ਪੱਛਮੀ ਏਸ਼ੀਆ ਦੀ ਸਥਿਤੀ ਸੰਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਰੱਖਿਆ ਮੰਤਰੀ ਰਾਜਨਾਥ ਸਿੰਘ