23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਤੇਜ਼ ਮੀਂਹ, ਹਨੇਰੀ ਅਤੇ ਝੱਖੜ ਨੇ ਲੋਕਾਂ ਦੀਆਂ ਵਧਾਈਆਂ ਮੁਸ਼ਕਿਲਾਂ, ਬਿਜਲੀ ਹੋਈ ਗੁੱਲ

ਜੈਂਤੀਪੁਰ, 11 ਮਈ (ਭੁਪਿੰਦਰ ਸਿੰਘ ਗਿੱਲ)- ਜੈਂਤੀਪੁਰ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿਚ ਆਏ ਤੇਜ਼ ਮੀਂਹ ਹਨੇਰੀ ਅਤੇ ਝੱਖੜ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ...

ਅਜੀਤ ਡੈਸਕ 11-05-2026

ਜੈਂਤੀਪੁਰ, 11 ਮਈ (ਭੁਪਿੰਦਰ ਸਿੰਘ ਗਿੱਲ)- ਬੀਤੀ ਰਾਤ ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਜੈਂਤੀਪੁਰ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿਚ ਆਏ ਤੇਜ਼ ਮੀਂਹ ਹਨੇਰੀ ਅਤੇ ਝੱਖੜ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਈ ਥਾਵਾਂ 'ਤੇ ਸੜਕਾਂ ਵਿਚਕਾਰ ਰੁੱਖ ਡਿੱਗਣ ਨਾਲ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਹਲਕਾ ਮਜੀਠਾ ਵਿਖੇ 132 ਕੇ. ਵੀ. ਸਬ-ਡਵੀਜ਼ਨ ਕੱਥੂ ਨੰਗਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਬਿਜਲੀ ਦੇ ਪੋਲ ਟੁੱਟਣ ਨਾਲ ਜਿਥੇ ਬਿਜਲੀ ਸਪਲਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ, ਉੱਥੇ ਇਸ ਤੇਜ਼ ਝੱਖੜ ਨਾਲ ਪਾਵਰਕਾਮ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਇਲਾਕੇ ਵਿਚ ਕਈ ਲੋਕਾਂ ਦੇ ਘਰਾਂ ਦੇ ਡਿੱਗਣ ਦਾ ਸਮਾਚਾਰ ਹੈ ਅਤੇ ਸੜਕਾਂ ਵਿਚਕਾਰ ਰੁੱਖ ਡਿੱਗਣ ਨਾਲ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਸਬ ਸਟੇਸ਼ਨ ਕੱਥੂਨੰਗਲ, ਉਦੋਕੇ, ਪਾਖਰਪੁਰ, ਭੰਗਾਲੀ ਅਤੇ ਹੋਰ ਇਲਾਕਿਆਂ 'ਚ ਵੱਡੇ ਪੱਧਰ 'ਤੇ ਦਰਖਤਾਂ ਦਾ ਨੁਕਸਾਨ ਹੋਇਆ ਹੈ। ਤੇਜ਼ ਹਵਾਵਾਂ ਕਾਰਨ ਸੜਕਾਂ ਦੇ ਕਿਨਾਰੇ ਖੜ੍ਹੇ ਦਰੱਖਤ ਟੁੱਟ ਕੇ ਸੜਕਾਂ ਉੱਪਰ ਆ ਡਿੱਗੇ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ 'ਤੇ ਦਰੱਖਤ ਡਿੱਗਣ ਕਾਰਣ ਬਿਜਲੀ ਦੀਆ ਤਾਰਾਂ ਵੀ ਡਿੱਗ ਗਈਆਂ ਹਨ, ਕਿਸਾਨਾਂ ਦੀ ਮਦਦ ਨਾਲ ਡਿੱਗੇ ਦਰੱਖਤਾ ਨੂੰ ਹਟਾਇਆ ਗਿਆ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਨੇੜੇ ਵੀ ਇਕ ਇਮਾਰਤ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ।

ਪਿਛਲੀ ਖ਼ਬਰ ਜੰਗ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ ਅਗਲੀ ਖ਼ਬਰ ਹਿਮਾਚਲ ’ਚ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ