ਤਪਾ ਮੰਡੀ (ਬਰਨਾਲਾ), 11 ਮਈ (ਵਿਜੇ ਸ਼ਰਮਾ)- ਸਥਾਨਕ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਸਰਬਸੰਮਤੀ ਨਾਲ ਸਕੱਤਰ ਬਲੋਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਚੱਠਾ ਨੂੰ ਪ੍ਰਧਾਨ ਥਾਪਿਆ ਗਿਆ। ਜਿਨਾਂ ਦਾ ਨਾਂ ਕੁਲਵੰਤ ਸਿੰਘ ਧਾਲੀਵਾਲ ਨੇ ਪੇਸ਼ ਕੀਤਾ ਅਤੇ ਤਾਈਦ ਗੁਲਾਬ ਸਿੰਘ ਕਾਲਾ ਸਿੱਧੂ ਵਲੋਂ ਕੀਤੀ ਗਈ।
ਇਸ ਮੌਕੇ ਸਹਿਕਾਰੀ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਅਤੇ ਮੀਤ ਪ੍ਰਧਾਨ ਗੋਰਾ ਸਿੰਘ ਨੂੰ ਬਣਾਇਆ ਗਿਆ। ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਚੱਠਾ ਦਾ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਚੰਬਾ ਸਿੰਘ ਚੱਠਾ, ਝਲੰਧਰ ਸਿੰਘ ਚੱਠਾ ਤੇ ਹੋਰਨਾਂ ਵਲੋਂ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ।