ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਦਾ ਪੁਲਿਸ ਨਾਲ ਤਕਰਾਰ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ, ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ, ਉੱਥੇ ਇਹਨਾਂ ਦੋਵਾਂ ਦਾ ਆਪਸ ਵਿਚ ਤਕਰਾਰ ਹੋ ਗਿਆ ਸੀ।
ਇਸ ਮਾਮਲੇ ਨੂੰ ਲੈ ਕੇ ਅੱਜ ਭਾਜਪਾ ਵਲੋਂ ਪੁਲਿਸ ਕਮਿਸ਼ਨਰ ਦਫਤਰ ਨੂੰ ਤਾਲਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਸਵੇਰ ਤੋਂ ਹੀ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਸੀ। ਇਸ ਦੌਰਾਨ ਜਦੋਂ ਭਾਜਪਾ ਆਗੂ ਅਤੇ ਵਰਕਰ ਪੁਲਿਸ ਦਫਤਰ ਵੱਲ ਵਧੇ ਤਾਂ ਇਹਨਾਂ ਦਾ ਉੱਥੇ ਤਕਰਾਰ ਹੋ ਗਿਆ। ਪੁਲਿਸ ਵਲੋਂ ਉੱਥੇ ਬੈਰੀਗੇਟ ਲਗਾ ਕੇ ਭਾਜਪਾ ਵਰਕਰਾਂ ਨੂੰ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਹੀ ਰੋਕਿਆ ਗਿਆ ਹੈ।