24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

2 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ, ਮ੍ਰਿਤਕ ਸਨੀ ਦਾ 2 ਹਫ਼ਤੇ ਪਹਿਲਾਂ ਹੋਇਆ ਸੀ ਵਿਆਹ

ਭਵਾਨੀਗੜ੍ਹ (ਸੰਗਰੂਰ), 11 ਮਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡਾਂ ਵਿਚੋਂ ਦੁੱਧ ਇਕੱਠਾ ਕਰਦੇ 2 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ’ਤੇ ਪਿੰਡ ਕਾਕੜਾ ਵਿਖੇ ਸੋਗ ਦਾ ਮਾਹੌਲ ਪੈਦਾ ਹੋ ਗਿਆ...

ਅਜੀਤ ਡੈਸਕ 11-05-2026

ਭਵਾਨੀਗੜ੍ਹ (ਸੰਗਰੂਰ), 11 ਮਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡਾਂ ਵਿਚੋਂ ਦੁੱਧ ਇਕੱਠਾ ਕਰਦੇ 2 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ’ਤੇ ਪਿੰਡ ਕਾਕੜਾ ਵਿਖੇ ਸੋਗ ਦਾ ਮਾਹੌਲ ਪੈਦਾ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਆਗੂ ਅਤੇ ਦੋਧੀ ਯੂਨੀਅਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਕਾਕੜਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਗੁਰਜੰਟ ਸਿੰਘ ਅਤੇ ਸਨੀ ਸਿੰਘ ਜੋ ਕਿ ਰਾਤ ਬਡਬਰ ਨੇੜੇ ਪਿੰਡਾਂ ਵਿਚੋਂ ਆਪਣੀ ਮਹਿੰਦਰਾ ਪਿਕਅੱਪ ਗੱਡੀ ’ਤੇ ਦੁੱਧ ਇਕੱਠਾ ਕਰਕੇ ਮੁੱਖ ਸੜਕ ’ਤੇ ਆ ਰਹੇ ਸਨ।

ਇਸ ਦੌਰਾਨ ਉਨ੍ਹਾਂ ਦੀ ਗੱਡੀ ਨੂੰ ਕਿਸੇ ਵਾਹਨ ਨੇ ਪਿਛੋਂ ਟੱਕਰ ਮਾਰ ਦਿੱਤੀ, ਜਿਸ ਦੌਰਾਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ, ਦੂਜੇ ਪਾਸੇ ਅੱਗੋਂ ਆਉਂਦੇ ਟਰਾਲੇ ਨਾਲ ਇਨ੍ਹਾਂ ਦੀ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਨੀ ਸਿੰਘ, ਗੁਰਜੰਟ ਸਿੰਘ ਕੋਲ ਕੰਮ ਕਰਦਾ ਸੀ, ਜਿਸ ਦਾ ਕਰੀਬ 2 ਹਫ਼ਤੇ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਵਿਆਹ ਤੋਂ ਬਾਅਦ ਲੰਘੇ ਦਿਨੀਂ ਹੀ ਆਪਣੇ ਕੰਮ ’ਤੇ ਗਿਆ ਸੀ ਅਤੇ ਇਹ ਹਾਦਸਾ ਵਾਪਰ ਗਿਆ।

ਗੁਰਜੰਟ ਸਿੰਘ ਪਤਨੀ ਤੋਂ ਇਲਾਵਾ 2 ਛੋਟੇ ਬੱਚੇ ਛੱਡ ਗਿਆ। ਇਸ ਹਾਦਸੇ ਦਾ ਪਤਾ ਲਗਦਿਆਂ ਹੀ ਪਿੰਡ ਵਿਚ ਸੋਗ ਦਾ ਮਾਹੌਲ ਪੈਦਾ ਹੋ ਗਿਆ। ਵੱਡੀ ਗਿਣਤੀ ਵਿਚ ਲੋਕਾਂ ਨੇ ਦੋਵੇਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ। ਉਕਤ ਆਗੂ ਨੇ ਦੱਸਿਆ ਕਿ ਹਾਦਸੇ ਸਬੰਧੀ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਡੀ.ਐੱਸ.ਪੀਜ਼ ਦੇ ਕੀਤੇ ਗਏ ਤਬਾਦਲੇ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਹੋਈ ਤਕਰਾਰ