24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, ਦੋ ਵਿਅਕਤੀਆਂ ਦੀ ਮੌਤ, 5 ਜ਼ਖਮੀ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ)- ਅੱਜ ਲਹਿਰਾਗਾਗਾ-ਪਾਤੜਾਂ ਸੜਕ ਉੱਪਰ ਲਹਿਲ ਕੈਂਚੀਆਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਦੇ ਜਖ਼ਮੀ ਹੋ ਜਾਣ ਦੀ ਖਬਰ ਮਿਲੀ ਹੈ...

ਅਜੀਤ ਡੈਸਕ 11-05-2026

ਲਹਿਰਾਗਾਗਾ, 11 ਮਈ (ਅਸ਼ੋਕ ਗਰਗ)- ਅੱਜ ਲਹਿਰਾਗਾਗਾ-ਪਾਤੜਾਂ ਸੜਕ ਉੱਪਰ ਲਹਿਲ ਕੈਂਚੀਆਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਦੇ ਜਖ਼ਮੀ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇਕ ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਖੜੇ ਇਕ ਟਰੱਕ ਨਾਲ ਜਾ ਟਕਰਾਈ। ਕਾਰ ਵਿਚ ਸੱਤ ਵਿਅਕਤੀ ਸਵਾਰ ਸਨ।

ਮ੍ਰਿਤਕ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਪਸਰੀਜਾ ਪੁੱਤਰ ਸੁਰਿੰਦਰ ਪਾਲ ਵਾਸੀ ਲਹਿਰਾਗਾਗਾ ਅਤੇ ਜੱਜਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਰਿਆਊ ਖੁਰਦ ਥਾਣਾ ਪਾਤੜਾਂ ਵਜੋਂ ਹੋਈ ਹੈ। ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜੱਜ ਵੀਰ ਸਿੰਘ ਅਤੇ ਉਸ ਦੇ ਸਾਥੀ ਲਹਿਰਾਗਾਗਾ ਦੇ ਵਾਸੀ ਹੈਪੀ ਗਰਗ ਪੁੱਤਰ ਜੀਵਨ ਲਾਲ ਨਾਲ ਪੈਸਿਆਂ ਦਾ ਲੈਣ ਦੇਣ ਕਰਨ ਲਈ ਪਾਤੜਾਂ ਰੋਡ ਵਾਲਾ ਜਾ ਰਹੇ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਇੱਕ ਸਾਈਡ ਖੜੇ ਟਰੱਕ ਨਾਲ ਜਾ ਟਕਰਾਈ।

ਹਾਦਸੇ ਵਿਚ ਜਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਪੰਜ ਜਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਭੇਜ ਦਿੱਤਾ ਗਿਆ ਹੈ। ਜਖ਼ਮੀ ਵਿਅਕਤੀਆਂ ਵਿੱਚ ਹਰਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਦਿਓਗੜ‌ ਥਾਣਾ ਪਾਤੜਾਂ, ਰਾਹੁਲ ਵਾਸੀ ਵਾਸੀ ਪਾਤੜਾਂ ਅਤੇ ਕਰਨਜੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਦਿਓਗੜ੍ਹ ਸ਼ਾਮਿਲ ਸਨ।

ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਵਿਅਕਤੀਆਂ ਦੀ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਮੂਣਕ ਵਿਖੇ ਭੇਜ ਦਿੱਤੀਆਂ ਹਨ।

ਪਿਛਲੀ ਖ਼ਬਰ ਟੱਲੇਵਾਲ ਇਲਾਕੇ ਵਿਚ ਤੇਜ਼ ਹਨੇਰੀ, ਮੀਂਹ ਤੇ ਭਾਰੀ ਗੜ੍ਹੇਮਾਰੀ ਨੇ ਮਚਾਈ ਤਬਾਹੀ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪ...