ਤਰਨ ਤਾਰਨ, 11 ਮਈ (ਹਰਿੰਦਰ ਸਿੰਘ) — ਤਰਨਤਾਰਨ ਵਿਖੇ ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ’ਤੇ 20 ਤੋਂ 25 ਵਿਅਕਤੀਆਂ ਵਲੋਂ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਭਾਜਪਾ ਦੇ ਲੱਗੇ ਹੋਏ ਪੋਸਟਰਾਂ ਨੂੰ ਪਾੜਿਆ ਗਿਆ ਅਤੇ ਪ੍ਰਧਾਨ ਮੰਤਰੀ ਦੇ ਪੋਸਟਰ ਉਪਰ ਸਿਆਹੀ ਸੁੱਟੀ ਗਈ। ਹਮਲੇ ਸਮੇਂ ਦਫ਼ਤਰ ਵਿਚ ਮੌਜੂਦ ਭਾਜਪਾ ਦੇ ਜਨਰਲ ਸੈਕਟਰੀ ਸੁਰਜੀਤ ਸਿੰਘ ਸਾਗਰ, ਸ਼ਿਵ ਕੁਮਾਰ ਸੋਨੀ ਤੋਂ ਇਲਾਵਾ ਹੋਰ ਵਰਕਰਾਂ ਵਲੋਂ ਜਦੋਂ ਹਮਲਾਵਰਾਂ ਨੂੰ ਰੋਕਿਆ ਗਿਆ ਤਾਂ ਹਮਲਾਵਰਾਂ ਵਲੋਂ ਉਨ੍ਹਾਂ ਨਾਲ ਹੱਥੋਂਪਾਈ ਕਰਦਿਆਂ ਦਫ਼ਤਰ ਵਿਚ ਵੜ ਕੇ ਦਫਤਰ ਦੀ ਭੰਨਤੋੜ ਕੀਤੀ ਗਈ ਅਤੇ ਵਰਕਰਾਂ ਨੂੰ ਡਰਾਇਆ ਧਮਕਾਇਆ ਗਿਆ। ਘਟਨਾ ਦਾ ਪਤਾ ਲੱਗਣ ’ਤੇ ਮੌਕੇ ’ਤੇ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਕੋਈ ਸੁਰੱਖਿਅਤ ਨਹੀਂ ਹੈ ਅਤੇ ਸ਼ਰਾਰਤੀ ਅਨਸਰਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਭਾਜਪਾ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਭਾਜਪਾ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਡਰਨ ਵਾਲੇ ਨਹੀਂ ਹਨ ਅਤੇ ਇਸ ਤਰ੍ਹਾਂ ਦੀਆਂ ਘਿਨੌਣੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲਿਆਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਡੀ.ਜੀ.ਪੀ. ਤੋਂ ਮੰਗ ਕੀਤੀ ਕਿ ਭਾਜਪਾ ਦਫ਼ਤਰ ’ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਤਾਜ਼ਾ ਖ਼ਬਰਾਂ
Free
ਤਰਨਤਾਰਨ ਵਿਖੇ ਭਾਜਪਾ ਦਫਤਰ ’ਤੇ 20 ਤੋਂ 25 ਵਿਅਕਤੀਆਂ ਵਲੋਂ ਹਮਲਾ
ਤਰਨ ਤਾਰਨ, 11 ਮਈ (ਹਰਿੰਦਰ ਸਿੰਘ) — ਤਰਨਤਾਰਨ ਵਿਖੇ ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ’ਤੇ 20 ਤੋਂ 25 ਵਿਅਕਤੀਆਂ ਵਲੋਂ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਭਾਜਪਾ...
ਅਜੀਤ ਡੈਸਕ
11-05-2026