ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 11 ਮਈ - ਆਈ.ਪੀ.ਐੱਲ. 2026 ਦਾ 55ਵਾਂ ਮੈਚ ਪੰਜਾਬ ਕਿੰਗਜ਼ ਅਤ ਦਿੱਲੀ ਕੈਪੀਟਲਜ਼ ਵਿਚਕਾਰ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੇ ਪੰਜਾਬ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 210 ਦੌੜਾਂ ਬਣਾਈਆਂ। ਪੰਜਾਬ ਵਲੋਂ ਸਲਾਮੀ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ 56 (33 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ ਦੀਆਂ 50 (32 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ। ਦਿੱਲੀ ਕੈਪੀਟਲਜ਼ ਵਲੋਂ ਮਾਧਵ ਤਿਵਾਰੀ ਨੇ 4 ਓਵਰਾਂ ਵਿਚ 40 ਦੌੜਾਂ ਦੇ ਕੇ 2 ਅਤੇ ਮਿਸ਼ੇਲ ਸਟਾਰਕ ਨੇ 4 ਓਵਰਾਂ ਵਿਚ ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਮੁਕੇਸ਼ ਕੁਮਾਰ ਨੂੰ ਇਕ ਵਿਕਟ ਮਿਲੀ।
ਤਾਜ਼ਾ ਖ਼ਬਰਾਂ
Free
ਆਈ.ਪੀ.ਐੱਲ. 2026 : ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ ਜਿੱਤਣ ਲਈ ਦਿੱਤਾ 211 ਦੌੜਾਂ ਦਾ ਟੀਚਾ
ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 11 ਮਈ - ਆਈ.ਪੀ.ਐੱਲ. 2026 ਦਾ 55ਵਾਂ ਮੈਚ ਪੰਜਾਬ ਕਿੰਗਜ਼ ਅਤ ਦਿੱਲੀ ਕੈਪੀਟਲਜ਼ ਵਿਚਕਾਰ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ...
ਅਜੀਤ ਡੈਸਕ
11-05-2026