24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਣਕ ਦੇ ਨਾੜ ਅਤੇ ਰਹਿੰਦ ਖੂਹੰਦ ਨੂੰ ਅੱਗ ਲਾਉਣ ਵਾਲੇ 90 ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, (ਅੰਮ੍ਰਿਤਸਰ), 12 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸੁਹੇਲ ਮੀਰ ਕਾਸ਼ਮ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ...

ਅਜੀਤ ਡੈਸਕ 12-05-2026

ਅਜਨਾਲਾ, (ਅੰਮ੍ਰਿਤਸਰ), 12 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸੁਹੇਲ ਮੀਰ ਕਾਸ਼ਮ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋਂ ਕਣਕ ਦੇ ਨਾੜ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਕਣਕ ਦੇ ਨਾੜ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਵਾਲੇ 90 ਤੋਂ ਵੱਧ ਕਿਸਾਨਾਂ ਵਿਰੁੱਧ ਮੁਕਦਮੇ ਦਰਜ ਕੀਤੇ ਗਏ ਹਨ। ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ, ਉਨ੍ਹਾਂ ਵਿਚ ਜ਼ਿਆਦਾਤਰ ਕਿਸਾਨ ਅਣ-ਪਛਾਤੇ ਹੀ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ 10ਵੀਂ ਜਮਾਤ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ ਅਗਲੀ ਖ਼ਬਰ ਮਲੋਟ ਵਿਚ ਭਾਜਪਾ ਆਗੂ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ