ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 12 ਮਈ ( ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਚਾਚੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਉੱਪਲ, ਜੋ ਕਿ ਘਰੋਂ ਆਪਣੇ ਕੰਮ ਗਿਆ ਸੀ ਤੇ ਰਾਤ ਨੂੰ ਘਰ ਵਾਪਸ ਨਹੀਂ ਆਇਆ ਤੇ ਉਸ ਦਾ ਲਾਗਤਬਾਜ਼ੀ ਕਰਕੇ ਕਤਲ ਕੀਤਾ ਗਿਆ ਹੈ। ਜਦੋਂ ਕਿ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8 ਕੁ ਵਜੇ ਸੂਚਨਾ ਮਿਲੀ ਕੇ ਭੱਠੇ ਨੇੜੇ ਇਕ ਨੌਜਵਾਨ ਦੀ ਮ੍ਰਿਤਕ ਦੇਹ ਪਈ ਹੈ ਤਾਂ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਕਬਜ਼ੇ ’ਚ ਲੈ ਲਈ ਹੈ ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਜਿੱਥੇ ਸੱਟਾਂ ਦੇ ਨਿਸ਼ਾਨ ਸਨ ਉੱਥੇ ਹੀ ਉਸ ਦਾ ਮੋਟਰਸਾਈਕਲ ਵੀ ਨੇੜੇ ਹੀ ਪਿਆ ਸੀ।
ਤਾਜ਼ਾ ਖ਼ਬਰਾਂ
Free
ਪਿੰਡ ਦੇਹਰ ਭੱਠੇ ਨੇੜੇ ਨੌਜਵਾਨ ਦਾ ਕਤਲ
ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 12 ਮਈ ( ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਇਕ ਨੌਜਵਾਨ ਨੂੰ...
ਅਜੀਤ ਡੈਸਕ
12-05-2026