23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਾਬਕਾ ਡੀਆਈਜੀ ਭੁੱਲਰ ਨੇ ਐਫਆਈਆਰ ਨੂੰ ਰੱਦ ਕਰਨ, ਜਾਂਚ 'ਤੇ ਰੋਕ ਲਗਾਉਣ ਅਤੇ ਅੰਤਰਿਮ ਰਾਹਤ ਦੀ ਕੀਤੀ ਮੰਗ

ਚੰਡੀਗੜ੍ਹ, 12 ਮਈ- ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ, ਐਫਆਈਆਰ ਅਤੇ ਜਾਂਚ ਨੂੰ ਗੈਰ-ਸੰਵਿਧਾਨਕ ਦੱਸਿਆ...

ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ, ਐਫਆਈਆਰ ਅਤੇ ਜਾਂਚ ਨੂੰ ਗੈਰ-ਸੰਵਿਧਾਨਕ ਦੱਸਿਆ। ਭੁੱਲਰ ਨੇ ਐਫਆਈਆਰ ਨੂੰ ਰੱਦ ਕਰਨ, ਜਾਂਚ 'ਤੇ ਰੋਕ ਲਗਾਉਣ ਅਤੇ ਅੰਤਰਿਮ ਰਾਹਤ ਦੀ ਮੰਗ ਕੀਤੀ। ਪੰਜਾਬ ਸਰਕਾਰ ਦੇ 2020 ਦੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ, ਭੁੱਲਰ ਨੇ ਕਿਹਾ ਕਿ ਸੂਬੇ ਦੀ ਸਹਿਮਤੀ ਤੋਂ ਬਿਨਾਂ ਪੰਜਾਬ ਕੇਡਰ ਦੇ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਭ੍ਰਿਸ਼ਟਾਚਾਰ, ਆਮਦਨ ਤੋਂ ਵੱਧ ਜਾਇਦਾਦ ਅਤੇ ਹੋਰ ਐਫਆਈਆਰ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ। ਹਾਈਕੋਰਟ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ 26 ਮਈ ਤੱਕ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

ਪਿਛਲੀ ਖ਼ਬਰ ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ ਅਗਲੀ ਖ਼ਬਰ ਪਿੰਡ ਦੇਹਰ ਭੱਠੇ ਨੇੜੇ ਨੌਜਵਾਨ ਦਾ ਕਤਲ