23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦਸਵੀਂ ਕਲਾਸ ’ਚ ਬਾਜ਼ੀ ਮਾਰਨ ਵਾਲੇ ਬੱਚਿਆਂ ਨਾਲ ਮੁੱਖ ਮੰਤਰੀ ਮਾਨ ਵਲੋਂ ਮੁਲਾਕਾਤ

ਚੰਡੀਗੜ੍ਹ, 12 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ਦਸਵੀਂ ਕਲਾਸ ’ਚ ਪਹਿਲੇ ਤਿੰਨ ਸਥਾਨਾਂ ’ਤੇ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ....

ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ਦਸਵੀਂ ਕਲਾਸ ’ਚ ਪਹਿਲੇ ਤਿੰਨ ਸਥਾਨਾਂ ’ਤੇ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ।

ਮੈਂ ਵਿਸ਼ੇਸ਼ ਤੌਰ 'ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ 'ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ।

ਪਿਛਲੀ ਖ਼ਬਰ ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ- ਵਿਜੀਲੈਂਸ ਅਗਲੀ ਖ਼ਬਰ ਨੀਟ(ਯੂਜੀ) 2026 ਦੀ ਪ੍ਰੀਖਿਆ ਕੀਤੀ ਗਈ ਰੱਦ