24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਪਸੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, 10 ਸਾਲ ਦੀ ਬੱਚੀ ਜ਼ਖ਼ਮੀ

ਜੈਂਤੀਪੁਰ (ਅੰਮ੍ਰਿਤਸਰ), 12 ਮਈ (ਭੁਪਿੰਦਰ ਸਿੰਘ ਗਿੱਲ) - ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਨਾਗ ਕਲਾਂ ਵਿਚ ਆਪਸੀ ਰੰਜਿਸ਼ ਨੂੰ ਲੈ ਕੇ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ...

ਅਜੀਤ ਡੈਸਕ 12-05-2026

ਜੈਂਤੀਪੁਰ (ਅੰਮ੍ਰਿਤਸਰ), 12 ਮਈ (ਭੁਪਿੰਦਰ ਸਿੰਘ ਗਿੱਲ) - ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਨਾਗ ਕਲਾਂ ਵਿਚ ਆਪਸੀ ਰੰਜਿਸ਼ ਨੂੰ ਲੈ ਕੇ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਤਕਰਾਰ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀ ਚੱਲ ਗਈ ਅਤੇ ਇਕ 10 ਸਾਲ ਦੀ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਬੱਚੀ ਨੂੰ ਪਹਿਲਾਂ ਮਜੀਠਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਝਗੜਾ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਪੁਲਿਸ ਮੁਤਾਬਕ ਦੋਹਾਂ ਧਿਰਾਂ ਵਿਚਾਲੇ ਪਹਿਲਾਂ ਵੀ ਤਣਾਅ ਚੱਲ ਰਿਹਾ ਸੀ ਅਤੇ ਇਸੇ ਦੇ ਚਲਦੇ ਇਹ ਹਿੰਸਕ ਘਟਨਾ ਵਾਪਰੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਆਈ.ਪੀ.ਐੱਲ. 2026 :ਗੁਜਰਾਤ ਨੇ ਗਵਾਈ ਤੀਜੀ ਵਿਕਟ, ਨਿਸ਼ਾਂਤ ਸਿੰਧੂ 22 (14 ਗੇਂਦਾਂ) ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 :ਗੁਜਰਾਤ ਨੇ ਗਵਾਈ ਦੂਜੀ ਵਿਕਟ, ਜੋਸ ਬਟਲਰ 7 (11 ਗੇਂਦਾਂ) ਦੌੜਾਂ ਬਣਾ ਕੇ ਆਊਟ