24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਕਸਾਈਜ਼ ਤੇ ਪੁਲਿਸ ਵਿਭਾਗ ਦਾ ਵੱਡਾ ਐਕਸ਼ਨ, ਹਜ਼ਾਰਾਂ ਲੀਟਰ ਲਾਹਣ ਸਮੇਤ ਇਕ ਕਾਬੂ

ਚੋਗਾਵਾਂ (ਅੰਮ੍ਰਿਤਸਰ), 12 ਮਈ (ਗੁਰਵਿੰਦਰ ਸਿੰਘ ਕਲਸੀ) - ਲੋਪੋਕੇ/ਕਰਨੌਲੀਆਂ ਵਿਖੇ ਲੋਪੋਕੇ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡੀ.ਐਸ.ਪੀ. ਕਪਿਲ ਕੌਸ਼ਲ ਚੋਗਾਵਾਂ...

ਅਜੀਤ ਡੈਸਕ 12-05-2026

 ਚੋਗਾਵਾਂ (ਅੰਮ੍ਰਿਤਸਰ), 12 ਮਈ (ਗੁਰਵਿੰਦਰ ਸਿੰਘ ਕਲਸੀ) - ਲੋਪੋਕੇ/ਕਰਨੌਲੀਆਂ ਵਿਖੇ ਲੋਪੋਕੇ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡੀ.ਐਸ.ਪੀ. ਕਪਿਲ ਕੌਸ਼ਲ ਚੋਗਾਵਾਂ ਅਤੇ ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵੱਡਾ ਐਕਸ਼ਨ ਕਰਦੀਆਂ ਹਜ਼ਾਰਾਂ ਲੀਟਰ ਕੱਚੀ ਲਾਹਣ, ਦੋ ਭੱਠੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ। ਇਸ ਸਬੰਧੀ ਡੀਐਸਪੀ ਕਪਿਲ ਕੌਸ਼ਲ ਅਤੇ ਐਕਸਾਈਜ਼ ਮੈਡਮ ਜਗਦੀਪ ਕੌਰ ਦੱਸਿਆ ਕਿ ਗੁਪਤ ਸੂਚਨਾ ਮਿਲੀ ਕਿ ਲੋਪੋਕੇ ਕਰਨੌਲੀਆਂ ਵਿਖੇ ਰਵਿੰਦਰ ਸਿੰਘ ਨਾਜਾਇਜ਼ ਸ਼ਰਾਬ ਕੱਢਣ ਦਾ ਕਾਰੋਬਾਰ ਕਰ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਬਣਾ ਕੇ ਰੇਡ ਕੀਤੀ ਗਈ। ਇਸ ਦੌਰਾਨ ਪਲਾਸਟਿਕ ਦੇ ਵੱਡੇ 36 ਡਰੰਮਾ ਵਿਚ ਕਰੀਬ 6 ਹਜ਼ਾਰ ਲੀਟਰ ਕੱਚੀ ਲਾਹਣ, 2 ਭੱਠੀਆਂ ਸਮੇਤ ਦੋਸ਼ੀ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਸਾਈ ਸੁਦਰਸ਼ਨ ਦੀਆਂ 50 ਦੌੜਾਂ ਪੂਰੀਆਂ ਅਗਲੀ ਖ਼ਬਰ ਮਾਤਾ ਭੱਦਰਕਾਲੀ ਮੇਲੇ ਸੰਬੰਧੀ ਕਪੂਰਥਲਾ ਸਬ ਡਵੀਜ਼ਨ ਵਿਚ 13 ਮਈ ਨੂੰ ਛੁੱਟੀ ਦਾ ਐਲਾਨ