26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਗੈਂਗਸਟਰਾਂ ਦੀ ਵਰਤੋਂ- ਡਾ. ਬਲਜੀਤ ਕੌਰ

ਚੰਡੀਗੜ੍ਹ, 13 ਮਈ- ਦਿਲਜੀਤ ਦੋਸਾਂਝ ਦੇ ਮੈਨੇਜਰ ਘਰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ....

ਅਜੀਤ ਡੈਸਕ 13-05-2026

ਚੰਡੀਗੜ੍ਹ, 13 ਮਈ- ਦਿਲਜੀਤ ਦੋਸਾਂਝ ਦੇ ਮੈਨੇਜਰ ਘਰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਟਾਈਮਲਾਈਨ ਸਭ ਦੇ ਸਾਹਮਣੇ ਹੈ। ਭਾਜਪਾ ਨੇ ਦਿਲਜੀਤ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਦਿਲਜੀਤ ਨੇ ਸਾਫ਼ ਇਨਕਾਰ ਕਰ ਦਿੱਤਾ।

ਕੁਝ ਦਿਨਾਂ ਬਾਅਦ ਦਿਲਜੀਤ ਦੇ ਮੈਨੇਜਰ ਦੇ ਘਰ ਬਾਹਰ ਗੋਲੀਆਂ ਚੱਲਦੀਆਂ ਹਨ ਅਤੇ ਲਾਰੈਂਸ ਗੈਂਗ ਇਸ ਦੀ ਜ਼ਿੰਮੇਵਾਰੀ ਲੈਂਦਾ ਹੈ। ਉੱਧਰ ਭਾਜਪਾ ਸਰਕਾਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਵਿਚ ਬਚਾਅ ਕੇ ਬੈਠੀ ਹੈ ਅਤੇ ਉਸ ਤੋਂ ਪੁੱਛਗਿੱਛ ਤੱਕ ਨਹੀਂ ਹੋਣ ਦੇ ਰਹੀ।

ਪੰਜਾਬੀਆਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਦੀ ਇਹ ਪੰਜਾਬ ਵਿਰੋਧੀ ਸੋਚ ਸਾਰਿਆਂ ਸਾਹਮਣੇ ਬੇਨਕਾਬ ਹੋ ਚੁੱਕੀ ਹੈ।

ਪਿਛਲੀ ਖ਼ਬਰ ਚੰਡੀਗੜ੍ਹ ਤੋਂ ਲਿਆ ਕੇ ਮੁਹਾਲੀ ’ਚ ਸਸਤੀ ਸ਼ਰਾਬ ਵੇਚਣ ਵਾਲੇ 2 ਮੁਲਜ਼ਮ ਕਾਬੂ ਅਗਲੀ ਖ਼ਬਰ ਅੱਜ ਤੋਂ ਮਹਿੰਗਾ ਹੋਇਆ ਸੋਨਾ, ਸਰਕਾਰ ਨੇ ਵਧਾਈ ਦਰਾਮਦ ਡਿਊਟੀ