29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਾਦਸਾ, ਦੋ ਦੀ ਮੌਤ

ਹਿਮਾਚਲ ਪ੍ਰਦੇਸ਼ (ਮੰਡੀ), 14 ਮਈ (ਸੁਭਾਗ ਗੌਹਰ)- ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ...

ਅਜੀਤ ਡੈਸਕ 14-05-2026

ਹਿਮਾਚਲ ਪ੍ਰਦੇਸ਼ (ਮੰਡੀ), 14 ਮਈ (ਸੁਭਾਗ ਗੌਹਰ)- ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਨੇਰ ਚੌਕ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦਾ ਪੋਸਟਮਾਰਟਮ ਕਮਿਊਨਿਟੀ ਹੈਲਥ ਸੈਂਟਰ ਜੰਜੇਹਲੀ ਵਿਖੇ ਕੀਤਾ ਜਾ ਰਿਹਾ ਹੈ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ 10,000 ਰੁਪਏ ਅਤੇ ਜ਼ਖਮੀਆਂ ਨੂੰ 5,000 ਰੁਪਏ ਦੀ ਤੁਰੰਤ ਰਾਹਤ ਦਿੱਤੀ ਗਈ ਹੈ। ਐਸਡੀਐਮ ਥੁਨਾਗ ਸੰਜੀਤ ਸ਼ਰਮਾ ਨੇ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿਚ ਵਾਹਨਾਂ ਦੀ ਗਿਣਤੀ ਘਟੀ ਅਗਲੀ ਖ਼ਬਰ ਵੀ.ਡੀ. ਸਤੀਸ਼ਨ ਹੋਣਗੇ ਕੇਰਲ ਦੇ ਮੁੱਖ ਮੰਤਰੀ