31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਿੰਡ ਮੰਝ ਦੀ ਰਾਜਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਦੀ ਵਾਈਸ ਚੇਅਰਮੈਨ ਬਣੀ

ਚੋਗਾਵਾਂ (ਅੰਮ੍ਰਿਤਸਰ), 14 ਮਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੰਝ ਦੀ ਜ਼ਿਲ੍ਹਾ ਪ੍ਰੀਸ਼ਦ ਦੀ ਨਵ-ਨਿਯੁਕਤ ਵਾਈਸ ਚੇਅਰਮੈਨ...

ਅਜੀਤ ਡੈਸਕ 14-05-2026

ਚੋਗਾਵਾਂ (ਅੰਮ੍ਰਿਤਸਰ), 14 ਮਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੰਝ ਦੀ ਜ਼ਿਲ੍ਹਾ ਪ੍ਰੀਸ਼ਦ ਦੀ ਨਵ-ਨਿਯੁਕਤ ਵਾਈਸ ਚੇਅਰਮੈਨ ਰਾਜਵਿੰਦਰ ਕੌਰ ਪਤਨੀ ਲਖਬੀਰ ਸਿੰਘ ਮੰਝ ਦਾ ਪਿੰਡ ਪਹੁੰਚਣ 'ਤੇ ਸਮਰਥਕਾਂ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਨਿਹਾਲ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਜਸਪਾਲ ਸਿੰਘ ਮਿੰਟੂ ਭੀਲੋਵਾਲ ਮੌਜੂਦ ਸਨ।ਇਸ ਮੌਕੇ ਨਵ- ਨਿਯੁਕਤ ਵਾਈਸ ਚੇਅਰਮੈਨ ਰਾਜਵਿੰਦਰ ਕੌਰ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਇਸ ਨਿਯੁਕਤੀ ਲਈ 'ਆਪ' ਦੀ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਆਈ.ਪੀ.ਐੱਲ 2026 : ਮੁੰਬਈ ਇੰਡੀਅਨਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਆਈ.ਪੀ.ਐੱਲ 2026 : ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਜਿੱਤਣ ਲਈ ਦਿੱਤਾ 201 ਦੌੜਾਂ ਦਾ ਟੀਚਾ