01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅੰਮਿ੍ਤਸਰ ਬੱਸ ਅੱਡੇ ਨੇੜੇ ਨੌਜਵਾਨ ਦਾ ਕਤਲ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਬੱਸ ਅੱਡੇ ਨੇੜੇ ਬੀਤੀ ਅੱਧੀ ਰਾਤ ਤੋਂ ਬਾਅਦ ਇਕ ਨੌਜਵਾਨ ਦਾ ਕੁਝ ਨੌਜਵਾਨਾਂ ਨਾਲ ਹੋਇਆ ਝਗੜਾ ਖੂਨੀ ਰੂਪ ਧਾਰਨ ਕਰ ਗਿਆ ਜਦੋਂ ਕਿ ਨੌਜਵਾਨ ਦਾ ਕਿਰਚਾਂ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ | ਮਿ੍ਤਕ ਨੌਜਵਾਨ ਦੀ ਸ਼ਨਾਖਤ ਕੁਨਾਲ ਉਰਫ ਲੋਟਸ (22) ਪੁੱਤਰ ਪਵਨ ਕੁਮਾਰ ਵਾਸੀ 88 ਫੁੱਟ ਤੁੰਗ ਬਾਲਾ ਮਜੀਠਾ ਰੋਡ...

ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਬੱਸ ਅੱਡੇ ਨੇੜੇ ਬੀਤੀ ਅੱਧੀ ਰਾਤ ਤੋਂ ਬਾਅਦ ਇਕ ਨੌਜਵਾਨ ਦਾ ਕੁਝ ਨੌਜਵਾਨਾਂ ਨਾਲ ਹੋਇਆ ਝਗੜਾ ਖੂਨੀ ਰੂਪ ਧਾਰਨ ਕਰ ਗਿਆ ਜਦੋਂ ਕਿ ਨੌਜਵਾਨ ਦਾ ਕਿਰਚਾਂ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ | ਮਿ੍ਤਕ ਨੌਜਵਾਨ ਦੀ ਸ਼ਨਾਖਤ ਕੁਨਾਲ ਉਰਫ ਲੋਟਸ (22) ਪੁੱਤਰ ਪਵਨ ਕੁਮਾਰ ਵਾਸੀ 88 ਫੁੱਟ ਤੁੰਗ ਬਾਲਾ ਮਜੀਠਾ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਇਹ ਘਟਨਾ ਇਥੇ ਸ਼ਿਵਾਲਾ ਫਾਟਕ ਨੇੜੇ ਬੱਸ ਅੱਡਾ ਰਾਣੀ ਬਾਜ਼ਾਰ ਦੀ ਹੈ | ਏ.ਡੀ.ਸੀ.ਪੀ. ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਵੰਸ਼ ਨਾਮ ਦੇ ਲੜਕੇ ਤੇ ਹੋਰ ਸਾਥੀਆਂ ਨੇ ਮਿਲ ਕੇ ਇਹ ਕਤਲ ਕੀਤਾ ਹੈ | ਇਸ ਸੰਬੰਧੀ ਥਾਣਾ ਰਾਮ ਬਾਗ ਵਿਖੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਦੇਸ਼ 'ਚ ਮਾਨਸਿਕ ਤਣਾਅ ਕਾਰਨ 14 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਅਰਵਿੰਦ ਕੁਮਾਰ ਨੇ ਐਨ.ਐਫ.ਐਲ. ਦੇ ਡਾਇਰੈਕਟਰ (ਵਿੱਤ) ਵਜੋਂ ਅਹੁਦਾ ਸੰਭਾਲਿਆ