30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੰਡੀਗੜ੍ਹ ਵਿਚ ਮੁੜ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ, ਅਲਰਟ ’ਤੇ ਪੁਲਿਸ

ਐਸਏਐਸ ਨਗਰ 15 ਮਈ, (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਵਲੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ...

ਅਜੀਤ ਡੈਸਕ 15-05-2026

ਐਸਏਐਸ ਨਗਰ 15 ਮਈ, (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਵਲੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ "ਵਧੀਕੀਆਂ" ਜਿਵੇਂ ਕਿ ਪੰਜਾਬ ਦੇ ਪਾਣੀਆਂ ਅਤੇ ਖੇਤੀ ਨਾਲ ਸਬੰਧਤ ਆਦਿ ਦੇ ਵਿਰੋਧ ਵਿਚ ਮੋਹਾਲੀ ਦੇ ਫੇਸ 8 ਵਿਚ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਗਵਰਨਰ ਹਾਊਸ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਰੋਸ ਮਾਰਚ ਵਿਚ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰ ਰਹੇ ਹਨ। ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਟਰੱਕ ਦੀ ਟੱਕਰ ਨਾਲ ਮਨਾਲੀ ਤੋਂ ਦਿੱਲੀ ਜਾ ਰਹੀ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ ਅਗਲੀ ਖ਼ਬਰ ਪ੍ਰਵਾਸੀ ਪੰਜਾਬੀਆਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਵੀਡਿਓ ਕਾਨਫਰੰਸ ਰਾਹੀ ਦੱਸੀਆਂ ਆਪਣੀਆਂ ਮੁਸ਼ਕਿਲਾ