ਰਾਜਾਸਾਂਸੀ, (ਅੰਮ੍ਰਿਤਸਰ), 16 ਅਪ੍ਰੈਲ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਸੋਨਾ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲੇਸ਼ੀਆ ਏਅਰਲਾਈਨ ਦੀ ਉਡਾਣ ਨੰਬਰ ਐਮ. ਐਚ. -119 ਰਾਹੀਂ ਕੁਆਲਾਲੰਪੁਰ ਜਾ ਰਹੇ ਇਕ ਯਾਤਰੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਇਸ ਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਯਾਤਰੀ ਅਤੇ ਉਸ ਦੇ ਸਮਾਨ ਦੀ ਤਲਾਸ਼ੀ ਲਈ ਪੂਰੀ ਜਾਂਚ ਪੜਤਾਲ ਕੀਤੀ। ਇਸ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ 24 ਕੈਰੇਟ ਦਾ ਇਕ ਕਿੱਲੋ 676 ਗ੍ਰਾਮ ਸੋਨਾ ਮਿਲਿਆ, ਜਿਸ ਨੂੰ ਬੜੀ ਚਲਾਕੀ ਨਾਲ ਛੁਪਾਇਆ ਗਿਆ ਸੀ। ਬਰਾਮਦ ਕੀਤਾ ਗਿਆ ਸੋਨਾ ਬਰੇਸਲੇਟ ਅਤੇ ਸੋਨੇ ਦੇ ਬਿਸਕੁਟ ਦੇ ਰੂਪ ਵਿਚ ਸੀ। ਸੋਨੇ ਦੀ ਬਾਜ਼ਾਰੀ ਕੀਮਤ ਕਰੀਬ ਪੌਣੇ ਤਿੰਨ ਕਰੋੜ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਤੁਰੰਤ ਕਸਟਮ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਾਰਾ ਸੋਨਾ ਜ਼ਬਤ ਕਰ ਲਿਆ। ਦੋਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਇਹ ਪਤਾ ਲਗਾਉਣ ਲਈ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਹਵਾਈ ਅੱਡੇ ’ਤੋਂ ਯਾਤਰੀ ਕੋਲੋਂ ਕਰੀਬ ਪੌਣੇ ਤਿੰਨ ਕਰੋੜ ਦਾ ਸੋਨਾ ਬਰਾਮਦ
ਰਾਜਾਸਾਂਸੀ, (ਅੰਮ੍ਰਿਤਸਰ), 16 ਅਪ੍ਰੈਲ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਵੱਡੀ ਕਾਰਵਾਈ....
ਅਜੀਤ ਡੈਸਕ
16-05-2026