25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਜਪਾ ਵਲੋਂ ਐਸ.ਆਈ.ਆਰ. ਰਾਹੀਂ ਰਚੀ ਜਾ ਰਹੀ ਸਾਜ਼ਿਸ਼ ਲੋਕਤੰਤਰ ਲਈ ਬਹੁਤ ਖ਼ਤਰਨਾਕ- ਮਾਲਵਿੰਦਰ ਕੰਗ

ਚੰਡੀਗੜ੍ਹ, 17 ਮਈ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਨੂੰ ਲੈ ਕੇ ਬਿਆਨ ਦਿੱਤਾ ਹੈ...

ਅਜੀਤ ਡੈਸਕ 17-05-2026

ਚੰਡੀਗੜ੍ਹ, 17 ਮਈ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਐਸ.ਆਈ.ਆਰ. ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਐਸ.ਆਈ.ਆਰ. ਰਾਹੀਂ ਰਚੀ ਜਾ ਰਹੀ ਸਾਜ਼ਿਸ਼ ਲੋਕਤੰਤਰ ਲਈ ਬਹੁਤ ਖ਼ਤਰਨਾਕ ਹੈ। ਕੰਗ ਨੇ ਕਿਹਾ ਕਿ ਭਾਜਪਾ ਹੁਣ ਐਸ.ਆਈ.ਆਰ ਰਾਹੀਂ ਪੰਜਾਬ ਦੇ ਲੋਕਾਂ ਦੇ ਨਾਮ ਮਿਟਾਉਣ ਦੀ ਕੋਸ਼ਿਸ਼ ਕਰੇਗੀ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਲੋਕਤੰਤਰ ਤਾਂ ਹੀ ਬਚੇਗਾ ਜੇਕਰ ਅਸੀਂ ਆਪਣੇ ਵੋਟਿੰਗ ਅਧਿਕਾਰਾਂ ਦੀ ਰੱਖਿਆ ਕਰਾਂਗੇ। ਭਾਜਪਾ ਨੇ ਬੰਗਾਲ ਵਿਚ ਰੱਖਿਆ ਬਲਾਂ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਨਹੀਂ, ਸਗੋਂ ਚੋਰੀ ਕਰਕੇ ਚੋਣ ਜਿੱਤੀ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਰਵੀਪ੍ਰੀਤ ਸਿੱਧੂ ਨੇ ਕੀਤਾ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ