23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੁਨਾਮ ਚ ਨਾਮਜ਼ਦਗੀਆਂ ਰੱਦ ਹੋਣ ਤੋਂ ਭੜਕੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕੀਤਾ ਚੱਕਾ ਜਾਮ 

ਸੁਨਾਮ ਊਧਮ ਸਿੰਘ ਵਾਲਾ, 18 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਬਹੁ ਗਿਣਤੀ ਨਾਮਜ਼ਦਗੀ ਕਾਗਜ਼...

ਅਜੀਤ ਡੈਸਕ 18-05-2026

ਸੁਨਾਮ ਊਧਮ ਸਿੰਘ ਵਾਲਾ, 18 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਬਹੁ ਗਿਣਤੀ ਨਾਮਜ਼ਦਗੀ ਕਾਗਜ਼ ਰੱਦ ਹੋਣ ਕਨਸੋਆਂ ਨੂੰ ਲੈਕੇ ਭੜਕੇ ਵਿਰੋਧੀ ਪਾਰਟੀਆਂ ਦੇ ਕਾਰਕੁੰਨਾਂ ਵਲੋਂ ਸਥਾਨਕ ਨਗਰ ਕੌਂਸਲ ਚੌਂਕ ਵਿਚ ਸੜਕ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਸਮੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ,ਕਾਂਗਰਸੀ ਆਗੂ ਰਜਿੰਦਰ ਦੀਪਾ ਆਦਿ ਨੇ ਕਿਹਾ ਕਿ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸ਼ਹਿ ਤੇ ਪ੍ਰਸ਼ਾਸਨ ਵਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਬਿਨ੍ਹਾਂ ਕਿਸੇ ਠੋਸ ਅਧਾਰ ਤੋਂ ਰੱਦ ਕੀਤੇ ਗਏ ਹਨ ਤਾਂ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਚੁਣੇ ਜਾ ਸਕਣ।ਉਨ੍ਹਾਂ ਕਿਹਾ ਕਿ ਸੁਨਾਮ ਵਿਚ ਅਜਿਹਾ ਧੱਕਾ 70 ਸਾਲ ਵਿਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ।

ਪਿਛਲੀ ਖ਼ਬਰ ਅਜਨਾਲਾ ਵਿਚ 118 ਅਤੇ ਰਮਦਾਸ ਵਿਚ 84 ਉਮੀਦਵਾਰ ਚੋਣ ਮੈਦਾਨ ਵਿਚ ਨਿਤਰੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੂੰ ਪ੍ਰਾਪਤ ਹੋਇਆ ਨਾਰਵੇ ਦਾ ਸਭ ਤੋਂ ਉੱਚਾ ਨਾਗਰਿਕ ਪੁਰਸਕਾਰ