24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬੀ ਗਾਇਕ ਇੰਦਰ ਕੌਰ ਦਾ ਕਤਲ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)- ਛੇ ਦਿਨ ਪਹਿਲਾਂ ਲੁਧਿਆਣਾ ਤੋਂ ਅਗਵਾ ਕੀਤੀ ਪੰਜਾਬੀ ਗਾਇਕ ਇੰਦਰ ਕੌਰ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ....

ਅਜੀਤ ਡੈਸਕ 19-05-2026

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-  ਛੇ ਦਿਨ ਪਹਿਲਾਂ ਲੁਧਿਆਣਾ ਤੋਂ ਅਗਵਾ ਕੀਤੀ ਪੰਜਾਬੀ ਗਾਇਕ ਇੰਦਰ ਕੌਰ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸੰਬੰਧੀ ਪਹਿਲਾਂ ਹੀ ਮ੍ਰਿਤਕ ਦੇ ਭਰਾ ਜੋਤ ਇੰਦਰ ਸਿੰਘ ਦੀ ਸ਼ਿਕਾਇਤ ’ਤੇ ਮੋਗਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਪੁਲਿਸ ਨੂੰ ਇਸ ਮਾਮਲੇ ਵਿਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ।

ਅੱਜ ਉਸ ਦੀ ਲਾਸ਼ ਨੀਲੋ ਨਹਿਰ ਤੋਂ ਪੁਲਿਸ ਵਲੋਂ ਬਰਾਮਦ ਕੀਤੀ ਗਈ। ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੀਲੋ ਨਹਿਰ ਤੋਂ ਬਰਾਮਦ ਕੀਤੀ ਗਈ ਹੈ, ਜਿਥੇ ਕਿ ਦੋਸ਼ੀਆਂ ਵਲੋਂ ਉਸ ਨੂੰ ਕਤਲ ਕਰਨ ਤੋਂ ਬਾਅਦ ਸੁੱਟਿਆ ਗਿਆ ਸੀ।

ਪਿਛਲੀ ਖ਼ਬਰ ਨਸ਼ਾ ਤਸਕਰ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਮੀਟਿੰਗ ’ਚ ਪਹੁੰਚੇ ਮਨੀਸ਼ ਸਿਸੋਦੀਆ