25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਜਨਾਲਾ ਖੇਤਰ ਨਾਲ ਸੰਬੰਧਿਤ 2 ਨੌਜਵਾਨ ਹੈਂਡ ਗ੍ਰਨੇਡਾਂ ਸਮੇਤ ਕਾਬੂ

ਅਜਨਾਲਾ, (ਅੰਮ੍ਰਿਤਸਰ), 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਜਨਾਲਾ ਨੇੜਿਓਂ ਦੋ ਨੌਜਵਾਨਾਂ ਨੂੰ ਦੋ ਹੈਂਡ ਗ੍ਰਨੇਡਾਂ...

ਅਜੀਤ ਡੈਸਕ 19-05-2026

ਅਜਨਾਲਾ, (ਅੰਮ੍ਰਿਤਸਰ), 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਜਨਾਲਾ ਨੇੜਿਓਂ ਦੋ ਨੌਜਵਾਨਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਕਾਬੂ ਕੀਤਾ ਗਿਆ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਨੌਜਵਾਨਾਂ ਦੀ ਪਛਾਣ ਅਜੇ ਪੁੱਤਰ ਰਾਮ ਸਰੂਪ ਵਾਸੀ ਅਜਨਾਲਾ ਅਤੇ ਯੋਧਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫੱਤੇਵਾਲ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਮੁਕੱਦਮਾ ਦਰਜ ਕਰਨ ਉਪਰੰਤ ਪੁੱਛਗਿਛ ਕੀਤੀ ਜਾ ਰਹੀ ਹੈ I ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਤਾਰ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਨਾਲ ਜੁੜੇ ਹੋਏ ਹਨ।

ਪਿਛਲੀ ਖ਼ਬਰ ਭਾਜਪਾ ਅਤੇ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਕੱਲ੍ਹ ਨੂੰ ਬਰਨਾਲਾ ਬੰਦ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਨੌਜਵਾਨ ਦੀ ਕੈਲੀਫੋਰਨੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ