25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਧੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ - ਭਰਾਜ

ਸੰਗਰੂਰ, 19 ਮਈ (ਧੀਰਜ ਪਸੋਰੀਆ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਗੈਸ ਸਿਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ...

ਅਜੀਤ ਡੈਸਕ 19-05-2026

ਸੰਗਰੂਰ, 19 ਮਈ (ਧੀਰਜ ਪਸੋਰੀਆ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਗੈਸ ਸਿਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨਾਲ ਆਮ ਲੋਕਾਂ 'ਤੇ ਆਰਥਿਕ ਬੋਝ ਪਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵੋਟਾਂ ਤੋਂ ਤੁਰੰਤ ਬਾਅਦ ਓਪਰੋਕਤ ਕੀਮਤਾਂ ਵਿਚ ਵਾਧਾ ਕਰਨਾ ਲੋਕਾਂ ਨਾਲ ਸਿੱਧਾ ਧੋਖਾ ਹੈ! ਉਹਨਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫੇਲ ਹੋਈ ਹੈ, ਮਹਿਗਾਈ ਕਾਰਨ ਪਹਿਲਾਂ ਹੀ ਦੇਸ਼ ਵਿਚ ਲੋਕਾਂ ਦਾ ਲੱਕ ਟੁੱਟਿਆ ਹੋਇਆ ਹੈ ਉਪਰੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਇਸ ਦਾ ਅਸਰ ਹਰ ਰੋਜ਼ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ 'ਤੇ ਪੈ ਰਿਹਾ ਹੈ। ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਵਾਪਸ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ! 

ਪਿਛਲੀ ਖ਼ਬਰ ਫਗਵਾੜਾ ਦੇ 17 ਸਾਲਾ ਨੌਜਵਾਨ ਦੀ ਹਿਮਾਚਲ ਦੀ ਬਿਆਸ ਨਦੀ ’ਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਸੁਨਾਮ ਨਗਰ ਕੌਂਸਲ ਚੋਣਾਂ  ਲਈ 85 ਉਮੀਦਵਾਰ ਮੈਦਾਨ ਚ