25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਪੱਟੀ ਚੋਣਾਂ: 74 ਉਮੀਦਵਾਰ ਮੈਦਾਨ ਵਿਚ, ਪ੍ਰਸ਼ਾਸਨ ਵਲੋਂ ਅਮਨ-ਸ਼ਾਂਤੀ ਨਾਲ ਚੋਣਾਂ ਕਰਵਾਉਣ ਦੇ ਦਾਅਵੇ

ਪੱਟੀ (ਤਰਨਤਾਰਨ), 19 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) — ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 16 ਮਈ...

ਅਜੀਤ ਡੈਸਕ 19-05-2026

ਪੱਟੀ (ਤਰਨਤਾਰਨ), 19 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) — ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 16 ਮਈ ਨੂੰ ਮੁਕੰਮਲ ਹੋ ਗਈ ਸੀ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ ਅਤੇ 19 ਮਈ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੁਣ ਕੁੱਲ 74 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।
ਜਾਣਕਾਰੀ ਅਨੁਸਾਰ ਪਹਿਲਾਂ ਕੁੱਲ 149 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 31 ਨਾਮਜ਼ਦਗੀਆਂ ਰੱਦ ਹੋ ਗਈਆਂ ਸਨ। ਇਸ ਤੋਂ ਇਲਾਵਾ ਅੱਜ 34 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ।
ਹੁਣ 19 ਵਾਰਡਾਂ ਵਿਚ ਹੋ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ 19, ਕਾਂਗਰਸ ਪਾਰਟੀ ਵਲੋਂ 19, ਭਾਜਪਾ ਵਲੋਂ 12, ਕੈਰੋ ਪਰਿਵਾਰ ਵਲੋਂ 15 ਅਤੇ 9 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪੱਟੀ ਅਮਨਦੀਪ ਨੇ ਦੱਸਿਆ ਕਿ ਨਾਮਜ਼ਦਗੀ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ 26 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਤੱਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਵਕ ਆਪਣੀ ਵੋਟ ਦਾ ਇਸਤੇਮਾਲ ਕਰਨ। ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਵੋਟਰਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਪ੍ਰਸ਼ਾਸਨ ਵੱਲੋਂ ਰੱਖਿਆ ਜਾਵੇਗਾ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਟਾਸ ਜਿੱਤ ਕੇ ਰਾਜਸਥਾਨ ਰਾਇਲਜ਼ ਵਲੋਂ ਲਖਨਊ ਸੁਪਰ ਜਾਇੰਟਸ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਤੀਜੇ ਭਾਰਤ-ਨੋਰਡਿਕ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਨਾਰਵੇ ਦੀ ਰਾਜਧਾਨੀ ਓਸਲੋ ਪਹੁੰਚੇ ਪ੍ਰਧਾਨ ਮੰਤਰੀ ਮੋਦੀ