24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 20 ਅਪ੍ਰੈਲ- ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਇਕ ਵੀਡੀਓ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ...

ਅਜੀਤ ਡੈਸਕ 20-05-2026

ਚੰਡੀਗੜ੍ਹ, 20 ਅਪ੍ਰੈਲ- ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਇਕ ਵੀਡੀਓ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।

ਭਵਿੱਖ ਵਿਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।

ਪਿਛਲੀ ਖ਼ਬਰ ਛੋਟੇ ਹਾਥੀ ਤੇ ਬਲੈਰੋ ਗੱਡੀ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਭਾਜਪਾ ਉਮੀਦਵਾਰ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ