26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬਿਜਲੀ ਘਰ ਅਜਨਾਲਾ ਵਿੱਚ ਅਚਾਨਕ ਅੱਗ ਲੱਗਣ ਨਾਲ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਹੋਈ ਪ੍ਰਭਾਵਿਤ

ਅਜਨਾਲਾ, (ਅੰਮ੍ਰਿਤਸਰ), 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਬਿਜਲੀ ਘਰ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਚਾਨਕ ਹਾਈ ਵੋਲਟੇਜ ਕੇਬਲਾਂ ਵਿਚ ਅੱਗ ਲੱਗ...

ਅਜੀਤ ਡੈਸਕ 21-05-2026

ਅਜਨਾਲਾ, (ਅੰਮ੍ਰਿਤਸਰ), 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਬਿਜਲੀ ਘਰ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਚਾਨਕ ਹਾਈ ਵੋਲਟੇਜ ਕੇਬਲਾਂ ਵਿਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਨਗਰ ਪੰਚਾਇਤ ਦਫਤਰ ਅਜਨਾਲਾ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ’ਤੇ ਤਾਇਨਾਤ ਕਰਮਚਾਰੀਆਂ ਵਲੋਂ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ ਗਿਆ I ਮਿਲੀ ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਪਲਾਂ ਵਿਚ ਹੀ ਹਾਈ ਵੋਲਟੇਜ ਕੇਬਲ ਤਾਰਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਪਾਵਰਕਾਮ ਦੇ ਐਸ.ਡੀ.ਓ ਇੰਜੀਨੀਅਰ ਕੁਲਵਿੰਦਰ ਸਿੰਘ ਕਿ ਜੇਕਰ ਸਮੇਂ ਸਿਰ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ 66 ਕੇ.ਵੀ ਸਬ ਸਟੇਸ਼ਨ ਅਜਨਾਲਾ ਦੇ ਅੰਦਰ ਅੱਗ ਲੱਗ ਸਕਦੀ ਸੀ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਸੀ।
ਉੱਧਰ ਬਿਜਲੀ ਸਪਲਾਈ ਠੱਪ ਹੋਣ ਕਾਰਨ ਅਜਨਾਲਾ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਿਜਲੀ ਵਿਭਾਗ ਵਲੋਂ ਸਪਲਾਈ ਜਲਦ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਅੱਜ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਦੀ ਹੋਈ ਹੈ ਵੱਡੀ ਜਿੱਤ- ਅਰਸ਼ਦੀਪ ਸਿੰਘ ਕਲੇਰ ਅਗਲੀ ਖ਼ਬਰ ਕੈਲੀਫੋਰਨੀਆਂ ’ਚ ਪੰਜਾਬੀ ਟਰੱਕ ਡਰਾਇਵਰ ਨੇ ਫਿਰ ਦਿੱਤਾ ਇਕ ਦਰਦਨਾਕ ਹਾਦਸੇ ਨੂੰ ਅੰਜ਼ਾਮ-2 ਲੋਕਾਂ ਦੀ ਮੌਤ