27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਖ਼ਤਮ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਲੁਧਿਆਣਾ (ਰੂਪੇਸ਼ ਕੁਮਾਰ)- ਪੂਰੇ ਪੰਜਾਬ ਭਰ ਵਿਚ ਚੱਲ ਰਹੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ...

ਅਜੀਤ ਡੈਸਕ 21-05-2026

ਲੁਧਿਆਣਾ (ਰੂਪੇਸ਼ ਕੁਮਾਰ)- ਪੂਰੇ ਪੰਜਾਬ ਭਰ ਵਿਚ ਚੱਲ ਰਹੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਵਫ਼ਦ ਨਾਲ ਮੀਟਿੰਗ ਹੋਈ ਹੈ ਜਿਸ ਵਿਚ ਉਨ੍ਹਾਂ ਦੀਆਂ ਕਈ ਮੰਗਾਂ ਉੱਪਰ ਵਿਚਾਰ ਕੀਤਾ ਗਿਆ ਹੈ ਤੇ ਕੁਝ ਮੰਗਾਂ ਦੇ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ਅਤੇ ਉਸਦੇ ਪੁਖ਼ਤਾ ਹੱਲ ਕੀਤੇ ਜਾਣਗੇ।

ਪਿਛਲੀ ਖ਼ਬਰ ਸੀ.ਆਈ.ਏ ਸਟਾਫ਼ ਪਠਾਨਕੋਟ ਵਲੋਂ ਪਾਕਿਸਤਾਨ ਤੇ ਵਿਦੇਸ਼ਾਂ ਨੂੰ ਸੂਚਨਾਵਾਂ ਦੇਣ ਵਾਲਾ ਕਾਬੂ ਅਗਲੀ ਖ਼ਬਰ ਕਾਮਰੇਡ ਅਵਤਾਰ ਉੱਪਲ ਨਹੀਂ ਰਹੇ