30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਵੱਧ ਆਵਾਜਾਈ ਵਾਲੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਵਾਂਗੇ - ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਮਈ- ਪੰਜਾਬ ਸਰਕਾਰ 19 ਮਈ 2026 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਸਾਰੀਆਂ...

ਅਜੀਤ ਡੈਸਕ 22-05-2026

ਚੰਡੀਗੜ੍ਹ, 22 ਮਈ- ਪੰਜਾਬ ਸਰਕਾਰ 19 ਮਈ 2026 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਸਾਰੀਆਂ ਵੱਧ ਆਵਾਜਾਈ ਵਾਲੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਨਾਗਰਿਕ ਅਤੇ ਪਰਿਵਾਰ ਆਪਣੀ ਸੁਰੱਖਿਆ ਲਈ ਡਰ ਤੋਂ ਬਿਨਾਂ ਆਜ਼ਾਦ ਘੁੰਮ ਸਕਣ।
ਅਸੀਂ ਲੋੜੀਂਦੀ ਗਿਣਤੀ ਵਿਚ ਕੁੱਤਿਆਂ ਦੇ ਆਸਰਾ ਬਣਾਵਾਂਗੇ ਅਤੇ ਰੱਖ-ਰਖਾਅ ਕਰਾਂਗੇ ਜਿੱਥੇ ਇਨ੍ਹਾਂ ਆਵਾਰਾ ਕੁੱਤਿਆਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾ ਸਕੇ। ਮੁੱਖ ਮੰਤਰੀ ਕਿਹਾ ਕਿ ਹਲ਼ਕੇ ਹੋਏ, ਲਾਇਲਾਜ ਬਿਮਾਰ ਜਾਂ ਖਤਰਨਾਕ ਕੁੱਤਿਆ ਤੋਂ ਇਨਸਾਨੀ ਜਾਨਾਂ ਨੂੰ ਖਤਰੇ ਦੇ ਮੱਦੇਨਜ਼ਰ  ਜਾਨਵਰਾਂ ਪ੍ਰਤੀ ਬੇਰਹਿਮੀ ਦੇ ਰੋਕਥਾਮ ਐਕਟ ਅਤੇ ਏਬੀਸੀ ਨਿਯਮਾਂ ਦੇ ਅਨੁਸਾਰ,ਕਾਨੂੰਨੀ ਤੌਰ 'ਤੇ ਮਨਜ਼ੂਰਸ਼ੁਦਾ ਉਪਾਅ ਕਰਨੇ ਚਾਹੀਦੇ ਹਨ।

ਪਿਛਲੀ ਖ਼ਬਰ ਬਟਾਲਾ ਪੁਲਿਸ ਨੇ ਦੋ ਬਦਮਾਸ਼ ਕੀਤੇ ਕਾਬੂ, ਇਕ ਪੁਲਿਸ ਦੀ ਜਵਾਬੀ ਗੋਲੀ ਲੱਗਣ ਨਾਲ ਹੋਇਆ ਜ਼ਖਮੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੰਜੀਵ ਅਰੋੜਾ ਨੂੰ ਮਿਲਣਗੇ