07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭਿਆਨਕ ਅੱਗ ਲੱਗਣ ਨਾਲ ਦੋ ਦੁਕਾਨਾਂ ਵਿਚ ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਇਕ...

ਅਜੀਤ ਡੈਸਕ 24-05-2026

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਇਕ ਮਾਰਕੀਟ ਵਿਚ ਅੱਜ ਅਚਾਨਕ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋ ਮੈਡੀਕਲ ਸਟੋਰਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਐਤਵਾਰ ਹੋਣ ਕਾਰਣ ਦੁਕਾਨਾਂ ਬੰਦ ਸਨ ਜਿਸ ਕਰਕੇ ਦੁਕਾਨਾਂ ਵਿਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਆਰੰਭ ਕਰ ਦਿੱਤੀ ਅਤੇ ਅੱਗ ਨੂੰ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕ ਲਿਆ। ਖ਼ਬਰ ਲਿਖੇ ਜਾਣ ਤੱਕ ਕਾਫੀ ਹੱਦ ਤੱਕ ਅੱਗ ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ।

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਵਿਖੇ ਵੱਡਾ ਹਾਦਸਾ, ਦੋ ਔਰਤਾਂ ਦੀ ਮੌਤ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਜਾਵੇ- ਕੇਜਰੀਵਾਲ