10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ

ਲੁਧਿਆਣਾ, 25 ਮਈ (ਭੁਪਿੰਦਰ ਬੈਂਸ)- ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ ਮਿਲਣ ਨਾਲ ਸ਼ਹਿਰ ਵਿਚ ਹੜਕੰਪ....

ਅਜੀਤ ਡੈਸਕ 25-05-2026

ਲੁਧਿਆਣਾ, 25 ਮਈ (ਭੁਪਿੰਦਰ ਬੈਂਸ)- ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ ਮਿਲਣ ਨਾਲ ਸ਼ਹਿਰ ਵਿਚ ਹੜਕੰਪ ਮਚ ਗਿਆ। ਨਗਰ ਨਿਗਮ ਦਫ਼ਤਰ ਨੂੰ ਭੇਜੀ ਗਈ ਈ-ਮੇਲ ਵਿਚ ਮੇਅਰ ਹਾਊਸ ਅਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ “ਖਾਲਿਸਤਾਨ ਨੈਸ਼ਨਲ ਆਰਮੀ” ਦੇ ਨਾਮ ’ਤੇ ਦਿੱਤੀ ਗਈ ਦੱਸੀ ਜਾ ਰਹੀ ਹੈ। ਪੁਲਿਸ ਅਤੇ ਸਾਈਬਰ ਸੈੱਲ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਜੰਮੂ ਕਸ਼ਮੀਰ ’ਚ ਐਨ.ਆਈ.ਏ. ਦੀ ਵੱਡੀ ਕਾਰਵਾਈ ਅਗਲੀ ਖ਼ਬਰ ਭਾਜਪਾ ਸਰਕਾਰ ਨੂੰ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਨਹੀਂ ਹੈ ਕੋਈ ਚਿੰਤਾ- ਵਿੱਤ ਮੰਤਰੀ ਪੰਜਾਬ