ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜੀ)- ਡੇਰਾਬੱਸੀ ਸ਼ਹਿਰ ਵਿੱਚ ਅੱਜ ਸਵੇਰੇ 8 ਵਜੇ ਤੋਂ ਨਗਰ ਕੌਂਸਲ ਦੇ ਉਮੀਦਵਾਰਾਂ ਨੂੰ ਚੁਣਨ ਲਈ ਵੋਟਿੰਗ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਵੇਰ ਤੋਂ ਹੀ ਲੋਕ ਲਾਈਨਾਂ ਵਿੱਚ ਲੱਗਣੇ ਸ਼ੁਰੂ ਹੋ ਗਏ ਹਨ। ਵੋਟਾਂ ਪੈਣ ਦਾ ਇਹ ਕੰਮ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਨਿਰੰਤਰ ਜਾਰੀ ਰਹੇਗਾ।
ਸ਼ਹਿਰ ਦੇ ਕੁੱਲ 19 ਵਾਰਡਾਂ ਵਿੱਚੋਂ ਵਾਰਡ ਨੰਬਰ 19 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਦੇ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਕਾਰਨ ਉਹ ਪਹਿਲਾਂ ਹੀ ਬਿਨਾਂ ਮੁਕਾਬਲਾ ਜੇਤੂ ਰਹਿ ਚੁੱਕੀ ਹੈ। ਇਸੇ ਕਰਕੇ ਅੱਜ ਬਾਕੀ ਰਹਿੰਦੇ 18 ਵਾਰਡਾਂ ਲਈ ਵੋਟਿੰਗ ਕਰਵਾਈ ਜਾ ਰਹੀ ਹੈ। ਅੱਜ ਕੁੱਲ 51,457 ਵੋਟਰ, ਜਿਨ੍ਹਾਂ ਵਿੱਚ 26,888 ਪੁਰਸ਼, 24,564 ਮਹਿਲਾਵਾਂ ਅਤੇ 5 ਹੋਰ ਵੋਟਰ ਸ਼ਾਮਲ ਹਨ, ਚੋਣ ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਅਮਿਤ ਗੁਪਤਾ ਨੇ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ 'ਤੇ ਚੋਣ ਪ੍ਰਕਿਰਿਆ ਦੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ 'ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਪਾ ਸਕਣ।
ਤਾਜ਼ਾ ਖ਼ਬਰਾਂ
Free
ਡੇਰਾਬੱਸੀ ਦੇ 18 ਵਾਰਡਾਂ ਦੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ
ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜੀ)- ਡੇਰਾਬੱਸੀ ਸ਼ਹਿਰ ਵਿੱਚ ਅੱਜ ਸਵੇਰੇ 8 ਵਜੇ ਤੋਂ ਨਗਰ ਕੌਂਸਲ ਦੇ ਉਮੀਦਵਾਰਾਂ ਨੂੰ ਚੁਣਨ ਲਈ ਵੋਟਿੰਗ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਸ਼ੁਰੂ....
ਅਜੀਤ ਡੈਸਕ
26-05-2026