14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਢੰਗ ਨਾਲ ਸ਼ੁਰੂ

ਸੁਲਤਾਨਪੁਰ ਲੋਧੀ, 26 ਮਈ ਨਰੇਸ਼ ਹੈਪੀ, ਲਾਡੀ ਨਗਰਕੌਂਸਲ ਸੁਲਤਾਨਪੁਰ ਲੋਧੀ ਦੀਆਂ 13 ਸੀਟਾਂ ਤੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਅਮਾਨ ਨਾਲ ਸ਼ੁਰੂ ਹੋ ਗਿਆ। ਸੁਲਤਾਨਪੁਰ...

ਅਜੀਤ ਡੈਸਕ 26-05-2026

ਸੁਲਤਾਨਪੁਰ ਲੋਧੀ, 26 ਮਈ ਨਰੇਸ਼ ਹੈਪੀ, ਲਾਡੀ ਨਗਰਕੌਂਸਲ ਸੁਲਤਾਨਪੁਰ ਲੋਧੀ ਦੀਆਂ 13 ਸੀਟਾਂ ਤੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਅਮਾਨ ਨਾਲ ਸ਼ੁਰੂ ਹੋ ਗਿਆ। ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿੱਚ 13285 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸਮੂਹ 13 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਵਿਧਾਇਕ ਰਾਣਾ ਧੜਾ ਕਾਂਗਰਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸਵੇਰ ਤੋਂ ਹੀ ਵੋਟਰਾਂ ਵਿੱਚ ਵੋਟਾਂ ਪਾਉਣ ਦਾ ਕਾਫੀ ਰੁਝਾਨ ਵੇਖਿਆ ਗਿਆ। ਖਾਸ ਕਰਕੇ ਵਾਰਡ ਨੰਬਰ 6,7,8,9 ਤੇ 10 ਵਾਰਡਾਂ ਵਿੱਚ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ। ਪੁਲਿਸ ਵੱਲੋਂ ਸੰਵੇਦਨਸ਼ੀਲ ਵਾਰਡਾਂ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਪਿਛਲੀ ਖ਼ਬਰ ਪੱਟੀ ਵਿਖੇ ਵੋਟਾਂ ਪਾਉਣ ਨੂੰ ਲੈਕੇ ਵੋਟਰਾਂ ਵਿੱਚ ਪੂਰਾ ਉਤਸ਼ਾਹ ਅਗਲੀ ਖ਼ਬਰ ਸ਼੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਅਮਨ ਅਮਾਨ ਨਾਲ ਵੋਟਿੰਗ ਹੋਈ ਸ਼ੁਰੂ