14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਦਸੂਹਾ ਵਿਖੇ ਵੋਟਾਂ ਦੀ ਪ੍ਰਕਿਰਿਆ ਸ਼ੁਰੂ, 22 ਹਜ਼ਾਰ ਵੋਟਰ ਕਰਨਗੇ ਆਪਣੇ ਮਤ ਦਾ ਇਸਤੇਮਾਲ

ਦਸੂਹਾ, 26 ਮਈ (ਕੌਸ਼ਲ) – ਦਸੂਹਾ ਵਿਖੇ ਅੱਜ ਸਵੇਰੇ ਤੋਂ ਵੋਟਾਂ ਪਾਉਣ ਦੀ ਪ੍ਰਕਿਰਿਆ...

ਅਜੀਤ ਡੈਸਕ 26-05-2026

ਦਸੂਹਾ, 26 ਮਈ (ਕੌਸ਼ਲ) – ਦਸੂਹਾ ਵਿਖੇ ਅੱਜ ਸਵੇਰੇ ਤੋਂ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋ ਗਈ। ਸਵੇਰੇ ਹੀ ਵੋਟਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਅਤੇ ਲੋਕਾਂ ਵਿੱਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆਇਆ।
ਦਸੂਹਾ ਖੇਤਰ ਵਿਚ ਲਗਭਗ 22 ਹਜ਼ਾਰ ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ। ਚੋਣ ਮੈਦਾਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੁੱਲ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਰ ਕਰਨਗੇ। ਸ਼ਾਮ ਤੱਕ ਹੋਣ ਵਾਲੀ ਵੋਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਪੇਟੀਆਂ ਵਿੱਚ ਬੰਦ ਹੋ ਜਾਵੇਗੀ।

ਪ੍ਰਸ਼ਾਸਨ ਵਲੋਂ ਵੋਟਿੰਗ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੱਖ-ਵੱਖ ਵੋਟਿੰਗ ਕੇਂਦਰਾਂ ਦਾ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਧਰ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਆਪਣੇ ਸਮਰਥਕਾਂ ਨਾਲ ਵੋਟਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ ਅਤੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ।

ਪਿਛਲੀ ਖ਼ਬਰ ਆਦਮਪੁਰ ਨਗਰ ਕੌਂਸਲ ਚੋਣਾਂ ਵਿਚ 13 ਵਾਰਡਾਂ ਵਿਚ 10 ਵਜੇ ਤੱਕ 10 ਪ੍ਰਤੀਸ਼ਤ ਵੋਟਾਂ ਪਈਆਂ ਅਗਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਮੌਕੇ ਬਜ਼ੁਰਗ ਵੋਟਰਾਂ ਲਈ ਕੋਈ ਪ੍ਰਬੰਧ ਨਾ ਹੋਣ ਕਾਰਨ ਬਜ਼ੁਰਗਾਂ ਨੂੰ ਕਰਨਾ...