ਤਪਾ ਮੰਡੀ, ( ਬਰਨਾਲਾ) 26 ਮਈ (ਪ੍ਰਵੀਨ ਗਰਗ,ਵਿਜੇ ਸ਼ਰਮਾ)- ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਾਰਡਾਂ 'ਚ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ।
ਇਸ ਮੌਕੇ ਉਹਨਾਂ ਨਾਲ ਰਿਟਰਨਿੰਗ ਅਫਸਰ -ਕਮ ਐਸ.ਡੀ.ਐਮ ਤਪਾ ਆਯੂਸ਼ ਗੋਇਲ, ਐਸ.ਪੀ (ਡੀ) ਅਸ਼ੋਕ ਸ਼ਰਮਾ, ਤਹਿਸੀਲਦਾਰ ਮਨਮੋਹਨ ਸਿੰਘ,ਡੀ.ਐਸ.ਪੀ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਆਦਿ ਅਧਿਕਾਰੀ ਮੌਜੂਦ ਸਨ।