ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ, ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ) ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸਵੇਰੇ 10 ਵਜੇ ਤੱਕ ਸ਼ਹਿਰ ਦੀਆਂ 19 ਬੂਥਾਂ ’ਤੇ 16.4 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਚੱਲ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ।
ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿਚ ਆਪਣੇ ਮਤ ਦਾਨ ਪ੍ਰਯੋਗ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ। ਪ੍ਰਸ਼ਾਸਨ ਵਲੋਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਪ੍ਰਬੰਧ ਕੀਤੇ ਗਏ।