ਜਗਰਾਉੰ ( ਲੁਧਿਆਣਾ ) 26 ਮਈ ( ਕੁਲਦੀਪ ਸਿੰਘ ਲੋਹਟ)- ਜਗਰਾਉਂ ਵਿੱਚ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਕਾਂਗਰਸੀ ਆਗੂਆਂ ਅਤੇ ਵਿਧਾਇਕਾ ਮਾਣੂੰਕੇ ਨੂੰ ਲੈ ਕੇ ਸਿੱਧੀ ਸਿਆਸੀ ਟੱਕਰ ਸਾਹਮਣੇ ਆਈ। ਦੋਵਾਂ ਧਿਰਾਂ ਵੱਲੋਂ ਇਕ ਦੂਜੇ 'ਤੇ ਗੁੰਡਾਗਰਦੀ ਕਰਨ ਦੇ ਗੰਭੀਰ ਦੋਸ਼ ਲਾਏ ਗਏ । ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾ ਦੇ ਪ੍ਰਭਾਵ ਹੇਠ ਉਨ੍ਹਾਂ ਦੇ ਸਮਰਥਕਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਚੁਣਾਵੀ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਧਾਇਕਾ ਮਾਣੂੰਕੇ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਾਂਗਰਸ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣ ਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸਨੂੰ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾਵੇਗਾ। ਮਾਣੂੰਕੇ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਗੁੰਡਾਗਰਦੀ ਦੀ ਦਹਿਸ਼ਤ ਨਾਲ ਲੋਕਾਂ ਨੂੰ ਦਬਾਉਣਾ ਸਿੱਖਿਆ ਹੈ ਜੋ ਹੁਣ ਲੋਕ ਜਾਗ ਗਏ ਹਨ ਤੇ ਇਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
ਤਾਜ਼ਾ ਖ਼ਬਰਾਂ
Free
ਕਾਂਗਰਸੀ ਤੇ ਵਿਧਾਇਕਾ ਮਾਣੂੰਕੇ ਹੋਏ ਆਹਮੋ-ਸਾਹਮਣੇ
ਜਗਰਾਉੰ ( ਲੁਧਿਆਣਾ ) 26 ਮਈ ( ਕੁਲਦੀਪ ਸਿੰਘ ਲੋਹਟ)- ਜਗਰਾਉਂ ਵਿੱਚ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਕਾਂਗਰਸੀ ਆਗੂਆਂ ਅਤੇ ਵਿਧਾਇਕਾ ਮਾਣੂੰਕੇ ਨੂੰ....
ਅਜੀਤ ਡੈਸਕ
26-05-2026