15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜਗਰਾਉਂ ਵਿਚ ਕਾਂਗਰਸੀ ਤੇ ਵਿਧਾਇਕਾ ਮਾਣੂੰਕੇ ਹੋਏ ਆਹਮੋ-ਸਾਹਮਣੇ

ਜਗਰਾਉੰ (ਲੁਧਿਆਣਾ) 26 ਮਈ, (ਕੁਲਦੀਪ ਸਿੰਘ ਲੋਹਟ)- ਜਗਰਾਉਂ ਵਿਚ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ...

ਅਜੀਤ ਡੈਸਕ 26-05-2026

ਜਗਰਾਉੰ (ਲੁਧਿਆਣਾ) 26 ਮਈ, (ਕੁਲਦੀਪ ਸਿੰਘ ਲੋਹਟ)- ਜਗਰਾਉਂ ਵਿਚ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਕਾਂਗਰਸੀ ਆਗੂਆਂ ਅਤੇ ਵਿਧਾਇਕਾ ਮਾਣੂੰਕੇ ਨੂੰ ਲੈ ਕੇ ਸਿੱਧੀ ਸਿਆਸੀ ਟੱਕਰ ਸਾਹਮਣੇ ਆਈ। ਦੋਵਾਂ ਧਿਰਾਂ ਵਲੋਂ ਇਕ ਦੂਜੇ 'ਤੇ ਗੁੰਡਾਗਰਦੀ ਕਰਨ ਦੇ ਗੰਭੀਰ ਦੋਸ਼ ਲਾਏ ਗਏ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾ ਦੇ ਪ੍ਰਭਾਵ ਹੇਠ ਉਨ੍ਹਾਂ ਦੇ ਸਮਰਥਕਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਚੁਣਾਵੀ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਧਾਇਕਾ ਮਾਣੂੰਕੇ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਾਂਗਰਸ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣ ਬੁੱਝ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸਨੂੰ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾਵੇਗਾ। ਮਾਣੂੰਕੇ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਗੁੰਡਾਗਰਦੀ ਦੀ ਦਹਿਸ਼ਤ ਨਾਲ ਲੋਕਾਂ ਨੂੰ ਦਬਾਉਣਾ ਸਿੱਖਿਆ ਹੈ ਜੋ ਹੁਣ ਲੋਕ ਜਾਗ ਗਏ ਹਨ ਤੇ ਇਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ।

ਪਿਛਲੀ ਖ਼ਬਰ ਮਜੀਠਾ ’ਚ ਹੁਣ ਤੱਕ 18 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਕਾਂਗਰਸੀ ਤੇ ਵਿਧਾਇਕਾ ਮਾਣੂੰਕੇ ਹੋਏ ਆਹਮੋ-ਸਾਹਮਣੇ