15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੈਤੋ ਨਗਰ ਕੌਂਸਲ ਚੋਣਾਂ ਲਈ ਸਵੇਰੇ 11 ਵਜੇ ਤੱਕ ਕਰੀਬ 20 ਫੀਸਦੀ ਪੋਲਿੰਗ

ਜੈਤੋ ,26 ਮਈ (ਗੁਰਮੀਤਪਾਲ ਰੋੜੀਕਪੂਰਾ) ਜੈਤੋ ਨਗਰ ਕੌਂਸਲ ਚੋਣਾਂ ਲਈ 10 ਵਾਰਡਾਂ ਵਿੱਚ ਹੋ ਰਹੀ ਵੋਟਿੰਗ ਦੌਰਾਨ ਸਵੇਰੇ 11 ਵਜੇ ਤੱਕ ਕਰੀਬ 20 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ...

ਅਜੀਤ ਡੈਸਕ 26-05-2026

ਜੈਤੋ 26 ਮਈ, (ਗੁਰਮੀਤਪਾਲ ਰੋੜੀਕਪੂਰਾ) ਜੈਤੋ ਨਗਰ ਕੌਂਸਲ ਚੋਣਾਂ ਲਈ 10 ਵਾਰਡਾਂ ਵਿੱਚ ਹੋ ਰਹੀ ਵੋਟਿੰਗ ਦੌਰਾਨ ਸਵੇਰੇ 11 ਵਜੇ ਤੱਕ ਕਰੀਬ 20 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸਵੇਰ ਤੋਂ ਹੀ ਵੋਟਰਾਂ ਦੀ ਆਵਾਜਾਈ ਦੇਖਣ ਨੂੰ ਮਿਲੀ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਉਤਸ਼ਾਹ ਨਜ਼ਰ ਆਇਆ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਗਤੀਵਿਧੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਪੁੱਜੇ ਵੋਟ ਪਾਉਣ, ਆਪ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਰਾਜਪੁਰਾ ਵਿਖੇ ਹੁਣ ਤੱਕ ਕਰੀਬ 18% ਵੋਟਿੰਗ ਹੋਈ