15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਵਿਚ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ

ਜਲੰਧਰ, 26 ਮਈ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ...

ਅਜੀਤ ਡੈਸਕ 26-05-2026

ਜਲੰਧਰ, 26 ਮਈ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਲਈ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ ਹੈ। ਵੋਟਰ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।

12 ਵਜੇ ਤੱਕ ਨਗਰ ਕੌਂਸਲ ਆਦਮਪੁਰ ਵਿਖੇ 31.36 ਫੀਸਦੀ, ਕਰਤਾਰਪੁਰ ਵਿਖੇ 32.71, ਨਕੋਦਰ 32.12, ਨੂਰਮਹਿਲ 35.58 ਅਤੇ ਨਗਰ ਕੌਂਸਲ ਫਿਲੌਰ ਵਿਖੇ 31.51 ਫੀਸਦੀ ਵੋਟਿੰਗ ਹੋਈ। ਇਸੇ ਤਰ੍ਹਾਂ ਨਗਰ ਪੰਚਾਇਤ ਮਹਿਤਪੁਰ ਵਿਖੇ 36.17 ਫੀਸਦੀ ਅਤੇ ਲੋਹੀਆਂ ਖਾਸ ਵਿਖੇ 36.86 ਫੀਸਦੀ ਵੋਟਾਂ ਸ਼ਾਂਤੀਪੂਰਨ ਤਰੀਕੇ ਨਾਲ ਪਈਆਂ।

ਪਿਛਲੀ ਖ਼ਬਰ ਭਾਜਪਾ ਦੇ ਹਲਕਾ ਇੰਚਾਰਜ ਸੰਜੀਵ ਖੰਨਾ ਨੇ ਜ਼ੀਰਕਪੁਰ 'ਚ ਪਾਈ ਵੋਟ ਅਗਲੀ ਖ਼ਬਰ ਬਠਿੰਡਾ ਜਾਅਲ੍ਹੀ ਵੋਟ ਭੁਗਤਣ ਤੇ ਵੋਟਰ ਨਰਾਜ਼