17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਬੀਤੇ ਦਿਨੀਂ ਗੋਲੀਆਂ ਨਾਲ ਮਾਰੇ ਗਏ ਏ.ਐਸ.ਆਈ. ਜੋਗਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਇਆ

ਫਤਿਹਗੜ੍ਹ ਚੂੜੀਆਂ, 27 ਮਈ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ...

ਅਜੀਤ ਡੈਸਕ 27-05-2026

ਫਤਿਹਗੜ੍ਹ ਚੂੜੀਆਂ, 27 ਮਈ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਦੇ ਏ.ਐਸ.ਆਈ. ਜੋਗਾ ਸਿੰਘ ਦੀ ਅੰਮ੍ਰਿਤਸਰ ਵਿਖੇ ਡਿਊਟੀ ਨੂੰ ਜਾਂਦੇ ਸਮੇਂ ਪਿੰਡ ਹਮਜੇ ਕੋਲ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਬੀਤੇ ਕੱਲ ਪੋਸਟਮਾਰਟਮ ਹੋਣ ਉਪਰੰਤ ਘਰ ਪਹੁੰਚ ਗਈ ਸੀ।

ਉਨ੍ਹਾਂ ਦੇ ਪੁੱਤਰ ਅਤੇ ਧੀ ਵਿਦੇਸ਼ ਵਿਚੋਂ ਵਾਪਸ ਆਉਣ ਤੇ ਅੱਜ ਉਨਾਂ ਦਾ ਅੰਤਿਮ ਸੰਸਕਾਰ ਪਿੰਡ ਘਣੀਏ ਕੇ ਬਾਂਗਰ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀ ਅਤੇ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ।

ਪਿਛਲੀ ਖ਼ਬਰ ਅਜੇ ਸਹਿਗਲ ਨੂੰ ਨਿਆਇਕ ਹਿਰਾਸਤ ਤਹਿਤ ਰੋਪੜ ਜੇਲ੍ਹ ਭੇਜਣ ਦੇ ਹੁਕਮ ਅਗਲੀ ਖ਼ਬਰ ਭਾਰਤ ਦੇ ਪਹਿਲੇ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂ ਰਣਧੀਰ ਸਿੰਘ ਦਾ ਦਿਹਾਂਤ